ਪਲੇਸਮੈਂਟ ਕੈਂਪ ਦੌਰਾਨ 3 ਨੌਜਵਾਨਾਂ ਦੀ ਕੀਤੀ ਗਈ ਨੌਕਰੀ ਲਈ ਚੋਣ, 6 ਸ਼ਾਰਟਲਿਸਟ

Sorry, this news is not available in your requested language. Please see here.

ਰੂਪਨਗਰ, 23 ਜਨਵਰੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਅਧੀਨ ਲਗਾਏ ਇੱਕ ਪਲੇਸਮੈਂਟ ਕੈਂਪ ਵਿੱਚ 42 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 3 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਅਤੇ 6 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਦੀ ਕੰਪਨੀ ਦੇ ਨਿਯੋਜਕਾਂ ਵੱਲੋਂ ਡਾਟਾ ਐਂਟਰੀ ਓਪਰੇਟਰ ਦੀ ਅਸਾਮੀ ਲਈ ਗ੍ਰੇਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਦੀ ਅੰਗਰੇਜ਼ੀ ਤੇ ਪੰਜਾਬੀ ਟਾਈਪਿੰਗ ਦੀ ਸਪੀਡ 30 ਅੱਖਰ ਪ੍ਰਤੀ ਮਿੰਟ ਹੋਵੇ ਅਤੇ ਉਹਨਾਂ ਕੋਲ 1 ਸਾਲ ਦਾ ਕੰਪਿਊਟਰ ਕੋਰਸ ਕੀਤਾ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਵਿੱਚ ਰੋਪੜ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਹੋਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰ ਦੀ ਤਨਖਾਹ 10,000 ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਸ ਕੈਂਪ ਵਿੱਚ 18 ਸਾਲ ਤੋਂ 35 ਸਾਲ ਤੱਕ ਦੋਵੇਂ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਸਨ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।