ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜ਼ਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਣਲਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਖੁੱਲਣੀਆਂ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਦੁੱਧ ਨਾਲ ਸਬੰਧਿਤ ਦੁਕਾਨਾਂ ਸਵੇਰੇ 06 ਵਜੇ ਤੋਂ ਬਾਅਦ ਦੁਪਹਿਰ 01 ਤੱਕ ਖੁੱਲ੍ਹ ਸਕਣਗੀਆਂ
ਦਵਾਈਆਂ ਦੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਸ਼ਾਮ 08 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ
ਹਫ਼ਤਾਵਾਰੀ ਲਾੱਕਡਾਊਨ ਅਤੇ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ
ਤਰਨ ਤਾਰਨ, 06 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ ਨਿੰਬਾਲੇ ਵੱਲੋਂ ਅੱਜ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਕੁੱਝ ਰਾਹਤ ਦੇਣ ‘ਤੇ ਵਿਚਾਰ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਸ਼ਾੱਪਕੀਪਰਜ਼ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਪਾਬੰਦੀਆਂ ਦੌਰਾਨ ਸ਼ੁੱਕਰਵਾਰ, 07 ਮਈ ਨੂੰ ਤਜ਼ਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਣਲਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 01 ਵਜੇ ਖੁੱਲਣੀਆਂ।ਇਸ ਤੋਂ ਇਲਾਵਾ ਦੁੱਧ ਨਾਲ ਸਬੰਧਿਤ ਦੁਕਾਨਾਂ ਸਵੇਰੇ 06 ਵਜੇ ਤੋਂ ਬਾਅਦ ਦੁਪਹਿਰ 01 ਤੱਕ ਖੁੱਲ੍ਹ ਸਕਣਗੀਆਂ।ਦਵਾਈਆਂ ਦੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਸ਼ਾਮ 08 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਸ਼ਹਿਰ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਨਾਮ ਲੈ ਕੇ 01-02 ਦਵਾਈਆਂ ਦੀਆਂ ਦੁਕਾਨਾਂ ਪੂਰੀ ਰਾਤ ਖੁੱਲਣੀਆਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਕਿਸੇ ਨੂੰ ਲੋੜ ਪੈਣ ‘ਤੇ ਦਵਾਈ ਮਿਲ ਸਕੇ।ਹਸਪਤਾਲ ਤੇ ਨਰਸਿੰਗ ਹੋਮ ਆਮ ਦੀ ਤਰ੍ਹਾਂ ਖੁੱਲੇ ਰਹਿਣਗੇ ਅਤੇ ਡਾਕਟਰਾਂ ਅਤੇ ਮਰੀਜ਼ਾਂ ਨੂੰ ਆਉਣ-ਜਾਣ ਦੀ ਕੋਈ ਰੋਕ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਆਮ ਦੀ ਤਰ੍ਹਾਂ ਚਾਲੂ ਰਹਿਣਗੀਆਂ ਅਤੇ ਉੱਥੇ ਕੰਮ ਕਰਨ ਵਾਲਿਆਂ ਲਈ ਕਰਫ਼ਿਊ ਪਾਸ ਲੈਣਾ ਜ਼ਰੂਰੀ ਹੋਵੇਗਾ । ਉਹਨਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟਸ ਨੂੰ ਸਿਰਫ਼ ਹੋਰ ਡਲਿਵਰੀ ਕਰਨ ਲਈ ਛੋਟ ਹੋਵੇਗੀ।ਉਹਨਾਂ ਦੱਸਿਆ ਕਿ ਦੁਕਾਨਾਂ ਖੋਲ੍ਹਣ ਅਤੇ ਹੋਰ ਛੋਟਾਂ ਦੇਣ ਸਬੰਧੀ ਜੇਕਰ ਇਹ ਤਜਰਬਾ ਕੋਵਿਡ ਨਿਯਮਾਂ ਅਨੁਸਾਰ ਸਫਲ ਰਿਹਾ ਤਾਂ ਇਸ ਸਬੰਧੀ ਰਾਜ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇਗਾ ਅਤੇ ਰਾਜ ਸਰਕਾਰ ਵੱਲੋਂ ਮਨਜੂਰ ਹੋਣ ‘ਤੇ ਸੋਮਵਾਰ ਤੋਂ ਇਸ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇਗਾ।
ਉਹਨਾਂ ਕਿਹਾ ਕਿ ਰੇਹੜੀ ਵਾਲਿਆਂ ਲਈ ਪਾਸ ਸਿਸਟਮ ਲਾਗੂ ਹੋਵੇਗਾ, ਪ੍ਰੰਤੂ ਹਰ ਇੱਕ ਰੇਹੜੀ ਵਾਲੇ ਲਈ ਕੋਵਿਡ ਵੈਕਸੀਨ ਲਗਾਉਣੀ ਜ਼ਰੂਰੀ ਹੋਵੇਗੀ।ਉਹਨਾਂ ਕਿਹਾ ਕਿ ਹਫ਼ਤਾਵਾਰੀ ਲਾੱਕਡਾਊਨ ਅਤੇ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Spread the love