ਪਿੰਡਾਂ ਵਿੱਚ ਲਗਾਏ ਗਏ ਕਰੋਨਾ ਟੈਸਟਿੰਗ ਕੈਂਪਾਂ ਵਿੱਚ 1597 ਵਿਅਕਤੀਆਂ ਦੇ ਲਏ ਗਏ ਸੈਂਪਲ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਕਰੋਨਾ ਮੁਕਤ ਪਿੰਡ ਮੁਹਿੰਮ
#ਬਠਿੰਡਾ, 21 ਮਈ , 2021 : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਪਿੰਡਾਂ ਵਿੱਚ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ ਕਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਦੌਰਾਨ 1597 ਵਿਅਕਤੀਆਂ ਦੇ ਕਰੋਨਾ ਟੈਸਟ ਲਏ ਗਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਰੋਨਾ ਟੈਸਟਿੰਗ ਕੈਂਪਾਂ ਦੌਰਾਨ ਪਿੰਡ ਮੱਲਵਾਲਾ ਵਿਖੇ 200, ਕੋਠੇ ਫੂਲਾ ਸਿੰਘ ਵਿਖੇ 101, ਸਰਦਾਰਗੜ ਵਿਖੇ 200, ਅਕਲੀਆ ਜਲਾਲ ਵਿਖੇ 214, ਬੁਰਜ ਗਿੱਲ ਵਿਖੇ 204, ਰਾਮਗੜ ਭੂਦੜ ਵਿਖੇ 150, ਬੰਗੀ ਦੀਪਾ ਸਿੰਘ ਵਿਖੇ 200, ਪੂਹਲੀ ਵਿਖੇ 92 ਅਤੇ ਘੜੈਲੀ ਵਿਖੇ 236 ਵਿਅਕਤੀਆਂ ਦੇ ਸੈਂਪਲ ਲਏ ਗਏ। ਇਨਾਂ ਲਏ ਗਏ 1597 ਸੈਂਪਲਾਂ ਵਿਚੋਂ 72 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
Spread the love