ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

MLA Shri Amandeep Singh Goldi Musafir
ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

Sorry, this news is not available in your requested language. Please see here.

ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ ਇਹ ਲਾਈਬ੍ਰੇਰੀ -ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਫਾਜ਼ਿਲਕਾ, 21 ਫ਼ਰਵਰੀ 2024

ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਲਾਈਬ੍ਰੇਰੀ ਪਿੰਡ ਦੇ ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ। ਉਨਾਂ ਨੇ ਇਸ ਦਾ ਉਦਘਾਟਨ ਬਲਾਕ ਪ੍ਰਧਾਨ ਮਨੋਜ ਸੁਰੇਨ ਤੋਂ ਰੀਬਨ ਕਟਵਾ ਕੇ ਕਰਵਾਇਆ। ਇਸ ਮੌਕੇ ਉਨਾਂ ਨੇ ਪਿੰਡ ਦੇ ਨੌਜਵਾਨਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਉਪਰਾਲੇ ਕਰ ਰਹੀ ਹੈ ਕਿ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ  ਮੁਹਈਆ ਕਰਵਾਈਆਂ ਜਾ ਸਕਣ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 40 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪੰਜਾਬ ਸਰਕਾਰ ਮੁਹਈਆ ਕਰਵਾ ਚੁੱਕੀ ਹੈ।

ਉਹਨਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਲਾਇਬ੍ਰੇਰੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਬਹੁਤ ਸਹਾਈ ਸਿੱਧ ਹੋਣਗੀਆਂ । ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਮਨੁੱਖੀ ਸ਼ਕਤੀ ਦੇ ਵਿਕਾਸ ਤੇ ਵਿਸ਼ੇਸ਼ ਜੋਰ ਦੇ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਪੰਜਾਬ ਨੂੰ ਰੰਗਲਾ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਇਹ ਲਾਈਬ੍ਰੇਰੀਆਂ ਵੀ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣਗੀਆਂ।ਇਸ ਮੌਕੇ ਸਰਪੰਚ ਪ੍ਰੀਤ ਗੌਰਵ ਸਰਾਂ ਅਤੇ ਸਾਰੇ ਮੈਂਬਰ ਪੰਚਾਇਤ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਹਾਜ਼ਰ ਸਨ।