ਪੀ.ਐਚ.ਸੀ. ਬੂਥਗੜ੍ਹ ਵਿਖੇ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Sorry, this news is not available in your requested language. Please see here.

ਬੂਥਗੜ੍ਹ, 9 ਜੂਨ 2021 ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਲੋਕਾਂ ਨੂੰ ਮਲੇਰੀਆ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਗੁਰਤੇਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਲੇਰੀਆ ਬੁਖਾਰ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਪਾਣੀ ਕਿਸੇ ਵੀ ਥਾਂ ਤੇ ਇੱਕਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਢ ਅਤੇ ਕਾਂਬੇ ਨਾਲ ਤੇਜ ਬੁਖਾਰ ਚੜ੍ਹਦਾ ਹੈ। ਮਲੇਰੀਆ ਦੇ ਲੱਛਣਾਂ ਵਿੱਚ ਉਲਟੀਆਂ ਆਉਣਾ ਅਤੇ ਤੇਜ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸ਼ਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦਾ ਹੈ। ਇਸ ਲਈ ਅਜਿਹੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਆ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਗੁਰਤੇਜ ਸਿੰਘ ਨੇ ਮਲੇਰੀਆ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਫ਼ਤੇ ਵਿੱਚ ਕੂਲਰਾਂ ਦਾ ਪਾਣੀ ਜਰੂਰ ਬਦਲੋ , ਛੱਤ ਤੇ ਲੱਗੀਆਂ ਪਾਣੀਆਂ ਦੀਆਂ ਟੈਂਕੀਆਂ ਢੱਕ ਕੇ ਰੱਖੋ, ਗਮਲਿਆਂ,ਡਰੱਮ,ਟੁੱਟੇ ਭੱਜੇ ਭਾਂਡੇ ਖਰਾਬ ਟਾਇਰ, ਟੱਬ, ਖਾਲੀ ਬੋਤਲਾਂ, ਗਲੀਆਂ, ਛੱਪੜਾਂ, ਨੀਵੀਆਂ ਥਾਂਵਾ, ਟੋਭਿਆਂ ਅਤੇ ਟੋਇਆਂ ਵਿੱਚ ਖੜੇ ਪਾਣੀ ਨੂੰ ਕੱਢ ਦਿਓ, ਨਾਲੀਆਂ ਵਿੱਚ ਪਾਣੀ ਨਾ ਖੜਾ ਹੋਣ ਦਿਓ। ਸਰੀਰ ਨੂੰ ਢੱਕਣ ਲਈ ਕਪੜੇ ਪੂਰੀਆਂ ਬਾਹਾਂ ਵਾਲੇ ਪਹਿਨਣੇ ਚਾਹੀਦੇ ਹਨ। ਰਾਤ ਨੂੰ ਸੋਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਡਾ. ਵਿਕਾਸ, ਹੈਲਥ ਇੰਸਪੈਕਟਰ ਸਵਰਨ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ।
ਮਲੇਰੀਆ ਰੋਕਥਾਮ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਤੇਜ ਸਿੰਘ ਅਤੇ ਹੋਰ।

 

 

Spread the love