ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ-ਵਿਧਾਇਕ ਪਾਹੜਾ

Sorry, this news is not available in your requested language. Please see here.

ਗੁਰਦਾਸਪੁਰ, 4 ਮਈ (    ) ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵਲੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ। ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।

ਵਿਧਾਇਕ ਪਾਹੜਾ ਨੇ ਦੱਸ਼ਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਚੁੱਕਿਆ ਹੈ।

ਉਨਾਂ ਦੱਸਿਆ ਕਿ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

Spread the love