ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ

Sorry, this news is not available in your requested language. Please see here.

ਦਿਹਾਤੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੈਪਲਿੰਗ ਕਰਨ ਦੀਆਂ ਦਿੱਤੀਆਂ ਹਦਾਇਤਾਂ
ਹਰ ਮਰੀਜ਼ ਦੇ ਜਲਦ ਠੀਕ ਹੋਣ ਲਈ ਦਿੱਤੀ ਜਾ ਰਹੀ ਕੋਰੋਨਾ ਫ਼ਤਹਿ ਕਿੱਟ
ਬਟਾਲਾ, 20 ਮਈ , 2021 – ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਦੋ ਹਫਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ 2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।
ਸ. ਚੀਮਾ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਰੈਪਿਡ ਐਟੀਜਨ ਟੈਸਟ ਯਕੀਨੀ ਸਾਰੇ ਜ਼ਿਲਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਸ. ਚੀਮਾ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਹਨਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਹਨਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐੱਸ.ਡੀ.ਐਮ./ਐਸ.ਐਮ.ਓ ਅਤੇ ਬੀ.ਡੀ.ਪੀ.ਓ ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸਾਮਲ ਹੋਣਗੇ।
ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ/ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸਾ ਨਿਰਦੇਸਾਂ ਬਾਰੇ ਜਾਗਰੂਕ ਕਰੇਗਾ।
ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਆਸਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ.ਸੀ.), ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜਰਜ, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ।
ਉਨਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ।
Spread the love