ਬਾਰਦਾਨੇ ਦੀ ਕਮੀ ਪੂਰੀ ਕਰਨ ਲਈ ਕੀਤੇ ਗਏ ਹਨ ਵਿਸ਼ੇਸ਼ ਪ੍ਰਬੰਧ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

*ਆੜਤੀਏ ਆਪਣੇ ਪੱਧਰ ’ਤੇ ਵੀ ਬਾਰਦਾਨੇ ਦਾ ਪ੍ਰਬੰਧ ਵੀ ਕਰ ਸਕਦੇ ਹਨ
*ਪੰਜਾਬ ਸਰਕਾਰ ਵੱਲੋਂ ਬਾਰਦਾਨੇ ਦਾ ਮੁੱਲ ਨਿਰਧਾਰਿਤ
*ਜ਼ਿਲੇ ਦੀਆਂ ਮੰਡੀਆਂ ’ਚ 2.12 ਲੱਖ ਟਨ ਕਣਕ ਦੀ ਖਰੀਦ
 
ਬਰਨਾਲਾ, 22 ਅਪਰੈਲ
ਜ਼ਿਲੇ ਭਰ ਦੀਆਂ ਜਿਨਾਂ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਹੈ, ਉਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਬਾਰਦਾਨੇ ਦਾ ਪ੍ਰਬੰਧ ਆੜਤੀਆਂ ਪਾਸੋਂ ਆਪਣੇ ਪੱਧਰ ’ਤੇ ਵੀ ਕੀਤਾ ਜਾ ਸਕਦਾ ਹੈ। ਬਾਰਦਾਨੇ ਦਾ ਮੁੱਲ ਸਰਕਾਰ ਵੱਲੋਂ 41 ਰੁਪਏ 90 ਪੈਸੇ ਸਮੇਤ ਜੀ.ਐਸ.ਟੀ. ਅਤੇ 39 ਰੁਪਏ 90 ਪੈਸੇ ਬਿਨਾਂ ਜੀ.ਐਸ.ਟੀ. ਤੋਂ ਨਿਰਧਾਰਿਤ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਾਰਦਾਨੇ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਆੜਤੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਉਨਾਂ ਆੜਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਰਦਾਨੇ ਦੀ ਕਮੀ ਨੂੰ ਦੂਰ ਕਰਨ ਲਈ ਬਾਰਦਾਨੇ ਦੀ ਖਰੀਦ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਣਕ ਦੀ ਭਰਾਈ ਦੇ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਜਾਰੀ ਹੈ ਅਤੇ ਕਿਸਾਨਾਂ ਨੂੰ ਆਨਲਾਈਨ ਪ੍ਰਕਿਰਿਆ ਰਾਹੀਂ ਅਦਾਇਗੀ ਵੀ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਮੰਡੀਆਂ ਵਿੱਚ 21 ਅਪਰੈਲ ਤੱਕ 2,49,733 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,12, 096 ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 71,270 ਟਨ, ਮਾਰਕਫੈਡ ਨੇ 44,865 ਟਨ, ਪਨਸਪ ਵੱਲੋਂ 53,820, ਵੇਅਰ ਹਾਊਸ ਵੱਲੋਂ 29,621 ਤੇ ਐਫ.ਸੀ.ਆਈ. ਵੱਲੋਂ 12,520 ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਆਨਲਾਈਨ ਵਿਧੀ ਰਾਹੀਂ 347 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

Spread the love