ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓ- ਡਾ ਚੰਦਰ ਸ਼ੇਖਰ ਕੱਕੜ

Dr. Chandra Shekhar Kakkar
ਸਿਹਤ ਵਿਭਾਗ ਫਾਜਿਲਕਾ ਵੱਲੋਂ 25 ਅਗਸਤ ਤੋ 8 ਸਤੰਬਰ 2024 ਤਕ ਮਨਾਇਆ ਜਾ ਰਿਹਾ ਹੈ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

Sorry, this news is not available in your requested language. Please see here.

ਫਾਜਿਲਕਾ 20 ਅਗਸਤ 2024

ਪੰਜਾਬ ਸਰਕਾਰ ਨੈ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗਾ।

ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 384 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 238 ਪ੍ਰਾਈਵੇਟ ਅਲਤੇ 146  ਸਰਕਾਰੀ ਹਸਪਤਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਅਜਿਹੇ @ਫਰਿਸ਼ਤੇ@ ਜੋ ਆਮ ਲੋਕਾਂ ਨੂੰ ਦੁਰਘਟਨਾ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਉੋਹਨਾਂ ਦੀਆਂ ਜਾਨਾਂ ਬਚਾਉਣ ਲਈ ਪ੍ਰੇਰਿਤ ਕਰਦੇ ਹਨ, ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਨਕਦ ਇਨਾਮਾਂ  ਅਤੇ ਪ੍ਰਸ਼ੰਬਾ ਪੱਤਰਾਂ ਨਾਲ ਵੀ ਸਨਮਾਨਿਤ ਕੀਤਾ ਜਾਂਦਾ ਹੈ।  ਉਹਨਾਂ ਕਿਹਾ ਕਿ ਫਰਿਸ਼ਤੇ ਪ੍ਰਣਾਲੀ ਦੇ ਤਹਿਤ, ਜ਼ਖਮੀ ਵਿਅਕੀਤਆਂ ਨੁੰ ਹਸਪਤਾਲਾਂ ਤੱਕ ਪਹਿੁਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਦੁਆਰਾ @ਫਰਿਸ਼ਤਾ@ ਵਜੋਂ ਮਾਨਤਾ ਦਿੱਤੀ ਜਾਂਦੀ ਹੈ ਅਤੇ ਉਹਨਾਂ ਨੂੰ 2000 ਰੁਪਏ ਦਾ ਇਨਾਮ ਵੀ ਦਿੱਤਾ ਜਾਂਦਾ ਹੈ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਉਤਮ ਕਾਰਜ ਹੈ। ਇਸ ਲਈ ਜੇਕਰ ਕਿਸੇ ਨਾਗਰਿਕ ਦੇ ਸਾਹਮਣੇ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਜ਼ਖਮੀਆਂ ਦੀ ਮਦਦ ਕਰਨ ਲਈ ਅੱਗੇ ਆਉਣ। ਅਜਿਹਾ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਲਈ ਸਮੂਹ ਨਾਗਰਿਕ ਆਪਣੀ ਸਮਾਜਿਕ ਜੁੰਮੇਵਾਰੀ ਸਮਝ ਕੇ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦੀ ਜਾਨ ਬਚਾਉਣ ਲਈ ਅੱਗੇ ਆਉਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਪਲਜ਼ ਮੋਬਾਇਲ ਐਪ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਸੜਕ ਹਾਦਸਿਆਂ ਦੇ ਮਾਮਲੇ ਵਿੱਚ ਨਜ਼ਦੀਕੀ ਹਸਪਤਾਲਾਂ ਦਾ ਪਤਾ ਲਗਾਉਣ  ਅਤੇ ਪੀੜਤ ਨੂੰ ਸਮੇਂ ਸਿਰ ਹਸਪਤਾਲ ਲਿਜਾ ਸਕਣਗੇ।

Spread the love