ਨਵਾਂਸ਼ਹਿਰ, 1 ਅਕਤੂਬਰ :
‘ਮਿਸ਼ਨ ਤੰਦਰੁਸਤ ਪੰਜਾਬ’ ਤਹਿmissionਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਮੌਕੇ 2 ਅਕਤੂਬਰ ਨੂੰ ਜ਼ਿਲੇ ਦੇ ਸਮੂਹ ਬਲਾਕਾਂ ਵਿਚ ਪੇਂਡੂ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੇ ਵਰਚੁਅਲ ਨੀਂਹ ਪੱਥਰ ਰੱਖੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨੀਂਹ ਪੱਥਰ ਰੱਖਣ ਦੀ ਰਸਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਪਹਿਰ 12 ਵਜੇ ਆਨਲਾਈਨ ਨਿਭਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿਚ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਤਹਿਤ ਬਲਾਕ ਔੜ ਵਿਚ ਪਿੰਡ ਫਾਂਬੜਾ, ਬਲਾਚੌਰ ਵਿਚ ਨਵਾਂ ਪਿੰਡ ਟਕਾਰਲਾ, ਬੰਗਾ ਵਿਚ ਕਲੇਰਾਂ, ਨਵਾਂਸ਼ਹਿਰ ਵਿਚ ਉਸਮਾਨਪੁਰ ਅਤੇ ਸੜੋਆ ਵਿਚ ਗੁਲਪੁਰ ਸ਼ਾਮਿਲ ਹਨ। ਇਨਾਂ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅੱਜ ਉਨਾਂ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ, ਵਰਕਸ ਮੈਨੇਜਰ ਮਗਨਰੇਗਾ ਜੋਗਾ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :
-ਪੇਂਡੂ ਖੇਡ ਮੈਦਾਨਾਂ ਦੇ ਨੀਂਹ ਪੱਥਰ ਸਮਾਗਮਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਤੇ ਹੋਰ।