ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ-ਸੋਨੀ

Sorry, this news is not available in your requested language. Please see here.

ਕਟੜਾ ਕਰਮ ਸਿੰਘ ਵਿਖੇ ਨਵੀਂ ਸੜਕ ਅਤੇ ਟਿਊਬਵੈੱਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 14 ਜੂਨ 2021
ਸ੍ਰੀ ਓ ਪੀ ਸੋਨੀ ਨੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਸੁਰੱਖਿਅਤ ਅਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਸੂਬਾ ਪੱਧਰ ‘ਤੇ ਆਗਾਜ ਕਰਦੇ ਹੋਏ ਮਿਸ਼ਨ ਦੇ ਪਹਿਲੇ ਪੜਾਅ ਦੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ 115 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਦੂਜੇ ਪੜਾਅ ਉਤੇ ਵਧੇਰੇ ਕੇਂਦਰਿਤ ਇਨ੍ਹਾਂ ਉਪ-ਮਿਸ਼ਨਾਂ ਵਿਚ ਸੁਰੱਖਿਅਤ ਭੋਜਨ, ਸਾਫ ਪਾਣੀ, ਹਰਿਆ-ਭਰਿਆ ਪੰਜਾਬ, ਸੜਕ ਸੁਰੱਖਿਆ, ਪਾਲਣ-ਪੋਸ਼ਣ, ਰਹਿੰਦ-ਖੂੰਹਦ ਪ੍ਰਬੰਧਨ, ਖੇਡੋ ਪੰਜਾਬ, ਭੌਂ ਸੁਰੱਖਿਆ, ਸਾਫ ਹਵਾ ਅਤੇ ਰੋਕਥਾਮ ਸਿਹਤ ਸ਼ਾਮਲ ਹਨ। ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 61ਦੇ ਅਧੀਨ ਪੈਂਦੇ ਇਲਾਕੇ ਕਟਰਾ ਕਰਮ ਸਿੰਘ ਵਿਖੇ ਨਵੀਂ ਸੜਕ ਅਤੇ 20ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਹਰਿਆ ਭਰਿਆ ਬਨਾਇਆ ਜਾਵੇਗਾ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਪਤਿ ਗੁਰਦੇਵ ਸਿੰਘ ਦਾਰਾ, ਕਾਲਾ ਵਹਿ,ਗੋਰੀ ਸ਼ੰਕਰ,ਮਾਸਟਰ ਮਸਤ ਰਾਮ,ਬੋਬੀ ਕੁਮਾਰ,ਸਹਿਤ ਹੋਰ ਲੋਕ ਵੀ ਹਾਜਰ ਸਨ।
ਉਨ੍ਹਾਂ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਕੁਦਰਤ ਅਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਉਂਦੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ । ਸ੍ਰੀ ਸੋਨੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭੋ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਜਨਾਲਾ 6.25 ਕਰੋੜ ਰੁਪਏ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.), ਅੰਮ੍ਰਿਤਸਰ ਦੇ 54 ਆਰਸੈਨਿਕ ਪ੍ਰਭਾਵਿਤ ਪਿੰਡਾਂ ਵਿੱਚ 4.85 ਕਰੋੜ ਰੁਪਏ ਦੀ ਲਾਗਤ ਨਾਲ ਘਰੇਲੂ ਜਲ ਸ਼ੁੱਧੀਕਰਨ ਅਤੇ ਅੰਮ੍ਰਿਤਸਰ ਸਹਿਰ ਵਿਚ ਇਕ ਐਸ.ਟੀ.ਪੀ. 32.23 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰਬਰ 61 ਦੇ ਅਧੀਨ ਪੈਂਦੇ ਇਲਾਕੇ ਕਟਰਾ ਕਰਮ ਸਿੰਘ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰਬਰ 61 ਦੇ ਅਧੀਨ ਪੈਂਦੇ ਇਲਾਕੇ ਕਟਰਾ ਕਰਮ ਸਿੰਘ ਵਿਖੇ ਨਵੀਂ ਸੜਕ ਦਾ ਉਦਘਾਟਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸ੍ਰੀ ਵਿਕਾਸ ਸੋਨੀ ਕੌਂਸਲਰ

Spread the love