ਮਿਸ਼ਨ ਫ਼ਤਿਹ-2 ਤਹਿਤ 1.24 ਲੱਖ ਤੋਂ ਵੱਧ ਆਬਾਦੀ ਦੀ ਕੀਤੀ ਗਈ ਸਕਰੀਨਿੰਗ : ਡਾ. ਗੀਤਾਂਜਲੀ ਸਿੰਘ

Sorry, this news is not available in your requested language. Please see here.

ਆਸ਼ਾ ਸਰਵੇਖਣ ਵਿਚ ਹੁਣ ਤੱਕ 27 ਵਿਅਕਤੀ ਪਾਏ ਗਏ ਕੋਰੋਨਾ ਪਾਜੇਟਿਵ
ਜੱਬੋਵਾਲ (ਨਵਾਂਸ਼ਹਿਰ), 29 ਮਈ 2021 ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲੰਿਗ ਕਰਨ ਦੇ ਮੰਤਵ ਨਾਲ ਮਿਸ਼ਨ ਫ਼ਤਿਹ-2 ਤਹਿਤ ਕੋਰੋਨਾ ਮੁਕਤ ਪਿੰਡ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਉਠਾਏ ਜਾ ਰਹੇ ਹਨ।
ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐੱਚ.ਸੀ., ਜੱਬੋਵਾਲ ਅਤੇ ਸਬ ਸੈਂਟਰ ਭੀਣ ਵਿਖੇ ਕੌਮੀ ਸਿਹਤ ਪ੍ਰੋਗਰਾਮਾਂ ਸਮੇਤ ਮਿਸ਼ਨ ਫਤਹਿ-2 ਤਹਿਤ ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਘਰ-ਘਰ ਸਰਵੇਖਣ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।
ਇਸ ਮੌਕੇ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਰਹਿਣ ਵਾਲੇ ਸਹਿ ਰੋਗ ਪੀੜਤ ਵਿਅਕਤੀਆਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਜਾਂਚ ਕਰਨ ਦੇ ਉਦੇਸ਼ ਨਾਲ ਮਿਸ਼ਨ ਫ਼ਤਿਹ 2.0 ਦੌਰਾਨ ਆਸ਼ਾ ਵਰਕਰਾਂ ਵੱਲੋਂ ਸਿਹਤ ਬਲਾਕ ਮੁਜ਼ੱਫਰਪੁਰ ਵਿਚ 1.24 ਲੱਖ ਤੋਂ ਵੱਧ ਆਬਾਦੀ ਨੂੰ ਕਵਰ ਕਰਦੇ ਹੋਏ ਕੁੱਲ 27126 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1216 ਰੋਗ ਸੂਚਕ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 1092 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਅਤੇ 27 ਵਿਅਕਤੀ ਕੋਰੋਨਾ ਪਾਜੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜੇਟਿਵ ਵਿਅਕਤੀਆਂ ਨੂੰ ਹੋਮ ਆਈਸੋਲੇਟ ਕਰਕੇ ਮਿਸ਼ਨ ਫਤਹਿ ਕਿੱਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਉਹ ਆਪਣੀ ਸਿਹਤ ਦੀ ਬਿਹਤਰ ਢੰਗ ਨਾਲ ਦੇਖਰੇਖ ਕਰ ਸਕਣਗੇ।
ਡਾ ਸਿੰਘ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਕੁਝ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਿਹਾ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਪਾਜੇਟੀਵਿਟੀ ਦਰ ਪਿੰਡਾਂ ਵਿਚ ਜ਼ਿਆਦਾ ਹੈ, ਇਸ ਲਈ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਉੱਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣਾ ਸਮੇਂ ਦੀ ਲੋੜ ਹੈ।

Spread the love