ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਿਰੋਜਪੁਰ ਸ਼ਹਿਰ ਦੀਆਂ ਵੱਖ—ਵੱਖ ਖਾਣ—ਪੀਣ ਵਾਲੀਆਂ ਥਾਵਾਂ ਤੋਂ ਖਾਣ—ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ

Sorry, this news is not available in your requested language. Please see here.

ਫਿਰੋਜ਼ਪੁਰ 18 ਜੂਨ 2021   ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਿਵਲ ਸਰਜਨ ਫਿਰੋਜਪੁਰ ਡਾ:ਰਜਿੰਦਰ ਰਾਜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ:ਸੱਤਪਾਲ ਭਗਤ ਡੈਜੀਗਨੇਟਿਡ ਅਫਸਰ ਅਤੇ ਫੂਡ ਸੇਫਟੀ ਅਫਸਰ  ਸ਼੍ਰੀ ਹਰਵਿੰਦਰ ਸਿੰਘ ਵੱਲੋਂ ਫਿਰੋਜਪੁਰ ਸ਼ਹਿਰ ਦੇ ਵੱਖ—ਵੱਖ ਖਾਣ—ਪੀਣ ਵਾਲੇ ਰੈਸਟੋਰੈਂਟ, ਢਾਬੇ ਅਤੇ ਬੇਕਰੀਆਂ ਦੀ ਚੈਕਿੰਗ ਕੀਤੀ ਗਈ ਅਤੇ ਖਾਣ—ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਵੀ ਲਏ ਗਏ।
ਡੈਜੀਗਨੇਟਿਡ ਅਫਸਰ ਡਾ:ਸੱਤਪਾਲ ਭਗਤ ਅਤੇ ਫੂਡ ਸੇਫਟੀ ਅਫਸਰ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ 6 ਵਸਤੂਆਂ ਦੇ ਸੈਂਪਲ ਭਰਕੇ ਪਰਖਣ ਵਾਸਤੇ ਲੈਬ ਵਿੱਚ ਭੇਜ ਗਏ।ਉਨ੍ਹਾਂ ਦੱਸਿਆ ਕਿ ਸੈਂਪਲਾਂ ਦੀ ਰਿਪੋਰਟ ਆਉਣ ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਰੂਲਜ਼ 2011 ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿੰਡ—19 ਦੇ ਚਲਦੇ ਖਾਣ—ਪੀਣ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਬਿਮਾਰੀ ਤੋਂ ਬਚਿਆ ਜਾ ਸਕੇ ।ਇਸ ਦੌਰਾਨ ਉਨ੍ਹਾਂ ਕੋਵਿਡ—19 ਦੀ ਰੋਕਥਾਮ ਲਈ ਦੁਕਾਨਦਾਰਾਂ ਅਤੇ ਦੁਕਾਨ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੈਕਸੀਨੇਸ਼ਨ ਕਰਾਉਣ ਦੀ ਸਖਤ ਹਦਾਇਤ ਕੀਤੀ।
Spread the love