ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 703 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਹੋਈ ਚੋਣ

Sorry, this news is not available in your requested language. Please see here.

ਨਵਾਂਸ਼ਹਿਰ, 10 ਸਤੰਬਰ 2021 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਆਈ. ਟੀ. ਆਈ (ਲੜਕੇ) ਨਵਾਂਸ਼ਹਿਰ ਵਿਖੇ ਰੋਜ਼ਗਾਰ ਮੇਲੇ ਦੇ ਅੱਜ ਦੂਜੇ ਦਿਨ 925 ਪ੍ਰਾਰਥੀਆਂ ਵਿਚੋਂ 703 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਤਰਾਂ ਆਈ. ਟੀ. ਆਈ ਵਿਖੇ ਲੱਗੇ ਦੋ ਰੋਜ਼ਾ ਰੋਜ਼ਗਾਰ ਮੇਲੇ ਦੌਰਾਨ 1552 ਪ੍ਰਾਰਥੀਆਂ ਨੇ ਰੋਜ਼ਗਾਰ ਹਾਸਲ ਕਰਲ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨਾਂ ਦੱਸਿਆ ਕਿ ਹੁਣ 14 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣ ਵਾਲੇ ਇਨਾਂ ਰੁਜ਼ਗਾਰ ਮੇਲਿਆਂ ਵਿਚ ਦਸਵੀਂ, ਬਾਰਵੀਂ, ਗ੍ਰੈਜੂਏਟ ਅਤੇ ਆਈ. ਟੀ. ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ, ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ। ਉਨਾ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਵੀ ਵਿਸਥਾਰ ਪੂਰਵਕ ਦਿੱਤੀ ਜਾ ਰਹੀ ਹੈ। ਅਤੇ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਇਸ ਰੋਜ਼ਗਾਰ ਮੇਲੇ ਵਿਚ ਕਰਵਾਇਆ ਜਾ ਰਿਹਾ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪਿ੍ਰੰਸੀਪਲ ਆਈ. ਟੀ. ਆਈ ਨਵਾਂਸ਼ਹਿਰ (ਲੜਕੇ) ਰੁਪਿੰਦਰ ਸਿੰਘ, ਪਿ੍ਰੰਸੀਪਲ ਆਈ. ਟੀ. ਆਈ ਨਵਾਂਸ਼ਹਿਰ (ਲੜਕੀਆਂ) ਰਛਪਾਲ ਚੰਦੜ, ਕਰੀਅਰ ਕਾਊਂਸਲਰ ਹਰਮਨਦੀਪ ਸਿਘ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਜਿੰਨੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਆਈ. ਟੀ. ਆਈ ਨਵਾਂਸ਼ਹਿਰ ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਪ੍ਰਾਰਥੀਆਂ ਦੀ ਇੰਟਰਵਿਊ ਦੇ ਵੱਖ-ਵੱਖ ਦਿ੍ਰਸ਼।

Spread the love