ਮੋਹਾਲੀ ਹਲਕੇ ਦੇ ਪਿੰਡਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਸਿੱਧੂ

Sorry, this news is not available in your requested language. Please see here.

ਕੈਬਨਿਟ ਮੰਤਰੀ ਨੇ ਪਿੰਡ ਕੰਡਾਲਾ ਵਿੱਚ ਪਾਣੀ ਸਪਲਾਈ ਲਈ 52 ਲੱਖ ਰੁਪਏ ਦਿੱਤੇ
ਐਸ.ਏ.ਐਸ. ਨਗਰ, 18 ਅਗਸਤ 2021
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਹਰੇਕ ਪਿੰਡ ਨੂੰ ਲੋੜ ਮੁਤਾਬਕ ਫੰਡ ਮਿਲ ਰਹੇ ਹਨ।
ਇੱਥੇ ਪਿੰਡ ਕੰਡਾਲਾ ਵਿੱਚ ਪਾਣੀ ਦੀ ਸਪਲਾਈ ਸਕੀਮ ਵਾਸਤੇ 52 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਨ ਵੇਲੇ ਸ. ਸਿੱਧੂ ਨੇ ਆਖਿਆ ਕਿ ਹਲਕੇ ਦਾ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਹੈ ਅਤੇ ਜੇ ਕਿਤੇ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਉਹ ਕੰਮ ਤੁਰੰਤ ਕਰਵਾ ਦਿੱਤਾ ਜਾਵੇਗਾ। ਇੱਥੇ ਪਿੰਡ ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦੇ ਬੋਰ ਦੀ ਟੱਕ ਲਾ ਕੇ ਸ਼ੁਰੂਆਤ ਕੀਤੀ, ਜਦੋਂ ਕਿ 35 ਲੱਖ ਰੁਪਏ ਨਾਲ ਪਿੰਡ ਵਿੱਚ ਪਾਣੀ ਦੀ ਸਪਲਾਈ ਲਈ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ। ਇਹ ਦੋਵੇਂ ਕੰਮ ਇਕ ਮਹੀਨੇ ਵਿੱਚ ਮੁਕੰਮਲ ਹੋ ਜਾਣਗੇ, ਜਿਸ ਮਗਰੋਂ ਪਿੰਡ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।
ਇਸ ਮੌਕੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮਾਈਕਲ, ਐਸ.ਡੀ.ਓ. ਸਿਮਰਜੀਤ ਕੌਰ, ਸਰਪੰਚ ਬਿਮਲਾ ਦੇਵੀ, ਸਾਬਕਾ ਸਰਪੰਚ ਮਲਕੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸੰਧੂ, ਪਰਮਜੀਤ ਸਿੰਘ, ਭਾਗ ਸਿੰਘ, ਦਰਸ਼ਨ ਸਿੰਘ, ਦੀਦਾਰ ਸਿੰਘ ਦੋਵੇਂ ਪੰਚ, ਰੁਲਦਾ ਸਿੰਘ, ਮੱਖਣ ਸਿੰਘ, ਦਲੀਪ ਸਿੰਘ, ਸੁੱਚਾ ਸਿੰਘ, ਬਹਾਦਰ ਸਿੰਘ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ।

Spread the love