ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

Rakesh Kumar Popli
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

Sorry, this news is not available in your requested language. Please see here.

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਂਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨਾ ਯਕੀਨੀ ਬਣਾਉਣ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ  23 ਅਗਸਤ 2024

ਬੈਂਕਾਂ ਵਿਖੇ ਪੈਂਡਿੰਗ ਪਏ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਅਤੇ ਲੰਬਿਤ ਤੇ ਪੈਂਡਿੰਗ ਪਏ ਲੋਨ ਆਦਿ ਨੂੰ ਜਲਦੀ ਮੁਕੰਮਲ ਕਰਨ ਲਈ ਵੀ ਆਖਿਆ। ਉਨ੍ਹਾਂ ਬੈਂਕਿੰਗ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਪਾਏ ਜਾਂਦੇ ਸਮਾਜ ਦੇ ਕਮਜੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ।

ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਨੂੰ ਵਿੱਤ ਸੇਵਾਵਾਂ ਨਾਲ ਜੋੜਿਆ ਜਾਵੇ ਅਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਤੱਕ ਪਹੁੰਚ ਕਰਕੇ ਰਜਿਸਟ੍ਰੇਸ਼ਨ ਕੀਤੀ ਜਾਵੇ।  ਬੈਂਕਾਂ ਵੱਲੋਂ ਲੋਕਾਂ ਦੀ ਆਰਥਿਕ ਉਨੱਤੀ ਲਈ ਆਪਣਾ ਯੋਗਦਾਨ ਪਾਇਆ ਜਾਵੇ।

ਰਿਜਰਵ ਬੈਂਕ ਆਫ ਇੰਡੀਆ ਤੋਂ ਕੰਵਲ ਕਿਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਮਨੀਸ਼ ਕੁਮਾਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਸਮੂਹ ਬੈਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਲਈ ਕਰਜ਼ਾਂ ਮੁਹੱਈਆ ਕਰਵਾਉਣ ਤਾਂ ਕਿ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਯੋਜਿਤ ਕੇਸਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਵਿਚ ਕੀਤਾ ਜਾਵੇ।

ਇਸ ਮੌਕੇ ਐਸ.ਸੀ. ਕਾਰਪੋਰੇਸ਼ਨ ਵਿਭਾਗ ਤੋਂ ਤਲਵਿੰਦਰ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਨਿਰਵੈਰ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬੈਂਕ ਅਧਿਕਾਰੀ ਹਾਜ਼ਰ ਸਨ।

Spread the love