ਵਿਨੀਤ ਕੁਮਾਰ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ

VINEET KUMAR
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 9 ਤੋਂ 15 ਨਵੰਬਰ ਨੂੰ ਮੁਹੱਈਆ ਕਰਵਾਏ ਜਾਣਗੇ ਵਿਸ਼ੇਸ਼ ਉਪਕਰਨ

Sorry, this news is not available in your requested language. Please see here.

ਫ਼ਿਰੋਜ਼ਪੁਰ 1 ਸਤੰਬਰ 2021
ਵਿਨੀਤ ਕੁਮਾਰ ਆਈ.ਏ.ਐਸ(2012) ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਜ਼ਿਲ੍ਹਾ ਨਿਵਾਸੀਆਂ ਨੂੰ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਫਿਰੋਜ਼ਪੁਰ ਦੇ ਵਿਕਾਸ ਲਈ ਕੰਮ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਦਫਤਰੀ ਕੰਮਾ ਵਿਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਪਰਸੋਨਲ ਵਿਭਾਗ ਵਿਚ ਸਪੈਸ਼ਲ ਸਕੱਤਰ, ਤਲਵੰਡੀ ਸਾਭੋ ਵਿਖੇ ਐਸਡੀਐਮ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਮਾਈਨਿੰਗ ਤੇ ਇੰਡਸਟਰੀ ਵਿਭਾਗ ਚੰਡੀਗੜ੍ਹ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਫਤਰ ਵਿਖੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸੁਖਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਸ਼ਹਿਰੀ) ਲਾਤੀਫ ਅਹਿਮਦ, ਐਸਡੀਐਮ ਅਮਰਿੰਦਰ ਸਿੰਘ ਮੱਲੀ ਵੀ ਹਾਜ਼ਰ ਸਨ।

Spread the love