ਵਿਸ਼ਵ ਹੈਪੇਟਾਈਟਸ ਦਿਵਸ `ਤੇ ਲਗਾਏ ਜਾਗਰੂਕਤਾ ਕੈਪ ਵਿਚ ਪੋਸਟਰ ਕੀਤਾ ਗਿਆ ਰੀਲੀਜ਼

Sorry, this news is not available in your requested language. Please see here.

ਹੈਪੇਟਾਈਟਸ ਇੰਤਜਾਰ ਨਹੀਂ ਕਰ ਸਕਦਾ` ਥੀਮ ਤਹਿਤ ਮਨਾਇਆ ਗਿਆ ਦਿਵਸ : ਸਿਵਲ ਸਰਜਨ
ਫਾਜ਼ਿਲਕਾ 28 ਜੁਲਾਈ 2021
ਕਿਸੇ ਵੀ ਬੀਮਾਰੀ ਦਾ ਜੇ ਸਮੇਂ ਤੇ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਉਸਦਾ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ. ਦਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਦੀ ਰਹਿਨੁਮਾਈ ਹੇਠ ਜਿਲ੍ਹਾ ਹਸਪਤਾਲ ਫਾਜ਼ਿਲਕਾ ਅਧੀਨ ਲਗਾਏ ਜਾਗਰੂਕਤਾ ਕੈਂਪ ਮੌਕੇ ਕੀਤਾ ਗਿਆ।
ਇਸ ਮੌਕੇ ਡਾ. ਕਵਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਵਿਸ਼ਵ ਹੈਪੇਟਾਈਟਸ ਦਿਵਸ `ਹੈਪਾਟਾਈਟਸ ਇੰਤਜਾਰ ਨਹੀਂ ਕਰ ਸਕਦਾ` ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਂਹੀ ਫੈਲਦੀ ਹੈ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਹਾਇਮੋਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦੀਆਂ ਪਤਾ ਲੱਗ ਸਕੇ।
ਜਿਲ੍ਹਾ ਐਪੀਡਮੋਲਜਿਸਟ ਡਾ. ਸੁਨੀਤਾ ਰਾਣੀ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੇਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ 23 ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲੇਜ, 17 ਏ.ਆਰ.ਟੀ. ਕੇਂਦਰਾਂ ਅਤੇ 14 ਉ.ਐਸ.ਟੀ. ਕੇਂਦਰਾਂ ਅਤੇ 1 ਐਸ.ਡੀ.ਐਚ. ਬਟਾਲਾ ਵਿਖੇ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈ 104 ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ ਅਤੇ ਹੁਣ ਤੱਕ ਜਿਲ੍ਹਾ ਫਾਜ਼ਿਲਕਾ ਵਿੱਚ ਹੈਪੇਟਾਈਟਸ-ਸੀ 2415 ਮਰੀਜਾਂ ਨੂੰ ਇਲਾਜ ਦਿੱਤਾ ਗਿਆ, ਜਿਸ ਵਿੱਚੋ 2207 ਮਰੀਜਾਂ ਦਾ ਇਲਾਜ ਪੂਰਾ ਹੋ ਚੁੱਕਿਆ ਹੈ ਅਤੇ ਮਰੀਜਾਂ ਦੇ ਠੀਕ ਹੋਣ ਦੀ ਦਰ 93.79 ਪ੍ਰਤੀਸ਼ਤ ਹੈ ਅਤੇ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ।
ਮੈਡੀਕਲ ਸਪੈਸ਼ਲਿਸਟ ਡਾ. ਰੋਬਿਨ ਕੰਬੋਜ ਨੇ ਦੱਸਿਆ ਕਿ ਹੈਪੇਟਾਈਟਸ- ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ।
ਇਸ ਮੌਕੇ ਡਾ. ਰਿੰਕੂ ਚਾਵਲਾ ਬੱਚਿਆਂ ਦੇ ਮਾਹਿਰ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਬ੍ਰਿਜ ਮੋਹਨ ਫਾਰਮਾਸਿਸਟ, ਸ਼੍ਰੀ ਪ੍ਰਿਸ ਪੂਰੀ ਮਾਇਕਰੋਬਾਇਉਲੋਜਿਸਟ, ਸ਼੍ਰੀ ਅਤਿੰਦਰ ਸਿੰਘ, ਸ਼੍ਰੀ ਮਤੀ ਦਵਿੰਦਰ ਕੋਰ ਐਲ.ਐਚ.ਵੀ., ਸਟਾਫ ਅਤੇ ਸ਼ਹਿਰ ਵਾਸੀ ਮੌਜੂਦ ਸੀ।

Spread the love