ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਕਲਾ ਦਾ ਕਾਬਲੇਤਾਰੀਫ਼ ਪ੍ਰਦਰਸ਼ਨ

Sorry, this news is not available in your requested language. Please see here.

ਸਰੀਰਕ ਅਤੇ ਮਾਨਸਿਕ ਫਿਟਨੈੱਸ ਲਈ ਵੀ ਕੀਤੀਆਂ ਜਾ ਰਹੀਆਂ ਨੇ ਗਤੀਵਿਧੀਆਂ
ਸਰਕਾਰੀ ਸਕੂਲਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੈ ਇੱਛਾ ਨਾਲ ਲਗਾਏ ਜਾ ਰਹੇ ਆਨਲਾਈਨ ਸਮਰ ਕੈਂਪ
ਫਾਜ਼ਿਲਕਾ 8 ਜੂਨ 2021
ਡਾ. ਤ੍ਰਿਲੋਚਨ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ।ਸਮਰ ਕੈਂਪਾਂ ਦੇ ਮਹੱਤਵ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਰਾਬਤੇ ਦੀ ਲਗਾਤਾਰਤਾ ਖਾਸ ਕਰਕੇ ਮਹਾਂਮਾਰੀ ਦੇ ਸਮੇਂ ਦੌਰਾਨ ਸਮਰ ਕੈਂਪ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਦੱਸਿਆ ਕਿ ਸਵੈ ਇੱਛਾ ਨਾਲ ਲਗਾਏ ਜਾ ਰਹੇ ਸਮਰ ਕੈਂਪ ਦੇ ਦਿਨਾਂ ਦੀ ਗਿਣਤੀ ਅਤੇ ਸਮਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਆਪਣੇ ਪੱਧਰ `ਤੇ ਹੀ ਨਿਸ਼ਚਤ ਕੀਤਾ ਜਾਂਦਾ ਹੈ।ਇਹਨਾਂ ਆਨਲਾਈਨ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ, ਕਵਿਤਾ/ ਗੀਤ ਗਾਇਨ,ਸੁੁੰਦਰ ਲਿਖਾਈ,ਪੇਂਟਿੰਗ, ਮਿੱਟੀ ਤੋਂ ਮੂਰਤੀਆਂ/ਆਕ੍ਰਿਤੀਆਂ ਬਣਾਉਣ, ਲੜਕੀਆਂ ਵੱਲੋਂ ਮਹਿੰਦੀ ਲਗਾਉਣ,ਲੜਕਿਆਂ ਵੱਲੋਂਂ ਦਸਤਾਰ ਸਜਾਉਣ,ਸਰੀਰਕ ਫਿਟਨੈੱਸ ਵਜੋਂ ਯੋਗ ਅਤੇ ਰੱਸੀ ਟੱਪਣ ਆਦਿ ਕ੍ਰਿਆਵਾਂ ਕੀਤੀਆਂ ਜਾ ਰਹੀਆਂ ਹਨ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਮੇਂ ਸਮੇਂ `ਤੇ ਜਿਲ੍ਹਾ ਅਤੇ ਸਟੇਟ ਪੱਧਰ ਦੇ ਅਧਿਕਾਰੀਆਂ ਸਮੇਤ ਗੁਣਾਤਮਕ ਸੁਧਾਰਾਂ ਲਈ ਕੰਮ ਕਰਦੀਆਂ ਟੀਮਾਂ ਵੱਲੋਂ ਵੀ ਆਨਲਾਈਨ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ।
ਬ੍ਰਿਜ ਮੋਹਨ ਸਿੰਘ ਬੇਦੀ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਮੈਡਮ ਅੰਜੂ ਸੇਠੀ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਜਿੱਥੇ ਬਾਲ ਮਨਾਂ ਅੰਦਰ ਛੁਪੀਆਂ ਕੋਮਲ ਕਲਾਵਾਂ ਦੇ ਉਭਾਰ ਅਤੇ ਨਿਖਾਰ ਦਾ ਅਵਸਰ ਬਣ ਰਹੀਆਂ ਹਨ,ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵੀ ਸਬੱਬ ਬਣ ਰਹੀਆਂ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿੱਚ ਮੱਦਦਗਾਰ ਸਿੱਧ ਹੋਣਗੀਆਂ।ਕੈਂਪਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੇ ਪਾਲਣ ਅਤੇ ਸਾਵਧਾਨੀਆਂ ਦੇ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ ,ਸਰਕਾਰੀ ਹਾਈ ਸਕੂਲ ਆਸਫਵਾਲਾ, ਸਰਕਾਰੀ ਮਿਡਲ ਸਕੂਲ ਮਹਾਤਮ ਨਗਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਸਰਕਾਰੀ ਮਿਡਲ ਸਕੂਲ ਜੰਡਵਾਲਾ ਖਰਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਜਲਾਲਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰਖੇੜਾ ,ਸਰਕਾਰੀ ਹਾਈ ਸਕੂਲ ਸਕੂਲ ਨੰ 3,ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ , ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ ,ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ, ਸਰਕਾਰੀ ਪ੍ਰਾਇਮਰੀ ਸਕੂਲ ਘੜੁੱਮੀ,ਸਰਕਾਰੀ ਪ੍ਰਾਇਮਰੀ ਸਕੂਲ ਸਾਬੂਆਣਾ ,ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਹਰਨਾਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਸੇਖ ਸੁਭਾਸ਼ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਆਨਲਾਈਨ ਸਮਰ ਕੈਂਪਾਂ `ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਅਤੇ ਚਾਅ ਨਾਲ ਸ਼ਿਰਕਤ ਕੀਤੀ ਗਈ।ਸਕੂਲ ਮੁਖੀਆਂ ਨੇ ਦੱਸਿਆ ਕਿ ਸਮਰ ਕੈਂਪ ਉਪਰਾਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਵੱਲੋਂ ਖੂਬ ਪ੍ਰਸੰਸਾ ਕੀਤੀ ਜਾ ਰਹੀ ਹੈ।

Spread the love