ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੌਰਾਨ ਵੀ ਆਨ-ਲਾਈਨ ਦਾਖ਼ਲਾ ਜਾਰੀ

Sorry, this news is not available in your requested language. Please see here.

ਗੁਰਦਾਸਪੁਰ,7 ਜੂਨ 2021 ਸਕੂਲਾਂ ਵਿੱਚ ਵਿਭਾਗੀ ਹਦਾਇਤਾਂ ਅਨੁਸਾਰ ਭਾਵੇਂ ਛੁੱਟੀਆਂ ਹਨ ਪਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਆਨ-ਲਾਈਨ ਦਾਖ਼ਲਾ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹਨ ਪਰ ਸਰਕਾਰੀ ਸਕੂਲਾਂ ਵਿੱਚ ਆਨ-ਲਾਈਨ ਦਾਖ਼ਲਾ ਜਾਰੀ ਹੈ ਅਤੇ ਬੱਚਿਆ ਦੇ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਫ਼ੋਨ ਤੇ ਸੰਪਰਕ ਕਰਕੇ ਆਪਣੇ ਬੱਚੇ ਦਾ ਆਨ-ਲਾਈਨ ਦਾਖਲਾ ਕਰਵਾ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰਮੀਆਂ ਦੀਆ ਛੁੱਟੀਆਂ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨ-ਲਾਈਨ ਸਮਰ ਕੈਂਪ ਲਗਾ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਬੇਨਤੀ ਕੀਤੀ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Spread the love