ਸਰਕਾਰੀ ਹਾਈ ਸਕੂਲ ਆਸਫਵਾਲਾ ਦਾ ਅੱਠਵੀ ਅਤੇ ਦੱਸਵੀ ਦਾ ਨਤੀਜਾ ਰਿਹਾ ਸ਼ਾਨਦਾਰ

Sorry, this news is not available in your requested language. Please see here.

ਫਾਜ਼ਿਲਕਾ 30 ਮਈ 2021
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਅਤੇ ਮਿਡਲ ਪ੍ਰੀਖਿਆ ਦੇ ਨਤੀਜੇ ਤਹਿਤ ਸਰਕਾਰੀ ਹਾਈ ਸਕੂਲ ਆਸਫਵਾਲਾ ਦਾ ਨਤੀਜਾ ਸੌ ਫੀਸਦੀ ਰਿਹਾ। ਮੁੱਖ ਅਧਿਆਪਕਾ ਸ੍ਰੀਮਤੀ ਗੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੱਠਵੀ ਦੇ 49 ਅਤੇ ਦੱਸਵੀ ਦੇ 31 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕਾਂ ‘ਚ ਮੈਟ੍ਰਿਕ ਅਤੇ ਅੱਠਵੀਂ ਜਮਾਤ ਪਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਮੁਹਈਆ ਕਰਵਾਈਆਂ ਗਈਆਂ ਸਹੂਲਤਾਂ ਤੇ ਅਧਿਆਪਕਾਂ ਦੁਆਰਾ ਕੀਤੀ ਗਈ ਮਿਹਨਤ ਸਦਕਾ, ਉਨ੍ਹਾਂ ਦੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਰਕਾਰੀ ਸਕੂਲਾਂ ‘ਚ ਆਧੁਨਿਕ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਡਿਜ਼ੀਟਲ ਕਲਾਸ ਰੂਮਜ, ਈ-ਕੰਨਟੈਂਟ ਰਾਹੀਂ ਪੜ੍ਹਾਈ ਤੇ ਐਜੂਕੇਅਰ ਐਪ (ਡਿਜ਼ੀਟਲ ਬਸਤੇ) ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਸਰਲ ਤੇ ਸੌਖੇ ਤਰੀਕਿਆਂ ਨਾਲ ਔਖੇ ਵਿਸ਼ਿਆਂ ਨੂੰ ਸਮਝਾਉਣ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਵਿੱਦਿਅਕ ਪਾਰਕ, ਆਧੁਨਿਕ ਪ੍ਰਯੋਗਸ਼ਾਲਾਵਾਂ ਤੇ ਬਾਲਾ ਵਰਕ ਨਾਲ ਸਕੂਲਾਂ ਦੀਆਂ ਇਮਾਰਤਾਂ ਸਜਾਈਆਂ ਗਈਆਂ ਹਨ। ਸਕੂਲ ਮੁਖੀ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਐਲ.ਕੇ.ਜੀ. ਤੋਂ ਲੈ ਕੇ 12 ਜਮਾਤ ਤੱਕ ਮੁਫਤ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਮੁਫਤ ਕਿਤਾਬਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਅੱਠਵੀਂ ਜਮਾਤ ਤੱਕ ਮੁਫਤ ਖਾਣਾ ਤੇ ਵਰਦੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਸਕੂਲ ਦੀ ਵਿਦਿਆਰਥਣ ਬਲਜੀਤ ਕੌਰ ਨੇ ਕਿਹਾ ਕਿ ਅਜੋਕੇ ਸਮੇਂ ‘ਚ ਸਰਕਾਰੀ ਸਕੂਲਾਂ ‘ਚ ਪੜ੍ਹਨਾ ਮਾਣ ਵਾਲੀ ਗੱਲ ਬਣ ਗਿਆ ਹੈ ਕਿਉਂਕਿ ਇਹ ਸਕੂਲ ਹਰ ਪੱਖੋਂ ਵਿਦਿਆਰਥੀਆਂ ਨੂੰ ਸਰਬਪੱਖੀ ਗਿਆਨ ਦੇਣ ਦੇ ਸਮਰੱਥ ਬਣ ਗਏ ਹਨ। ਉਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਰਗੇ ਉੱਚ ਯੋਗਤਾ ਵਾਲੇ ਅਧਿਆਪਕ ਹੋਰਨਾਂ ਸਕੂਲਾਂ ‘ਚ ਨਹੀਂ ਮਿਲਦੇ।
ਇਸ ਮੌਕੇ ਵਿਦਿਆਰਥਣ ਦੀ ਮਾਤਾ ਛਿੰਦਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਨੇ ਮੁਫਤ ‘ਚ ਮਿਆਰੀ ਸਿੱਖਿਆ ਹਾਸਿਲ ਕਰਕੇ ਦਸਵੀਂ ਜਮਾਤ ਪਾਸ ਕੀਤੀ ਹੈ।ਉਹ ਹਮੇਸ਼ਾਂ ਸਰਕਾਰੀ ਸਕੂਲਾਂ ਦੀ ਚੜ੍ਹਦੀ ਕਲਾ ਲਈ ਅਰਜੋਈਆਂ ਕਰਦੇ ਰਹਿਣਗੇ।

Spread the love