ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਲਈ 12, 13 ਤੇ 14 ਜੁਲਾਈ ਨੂੰ ਲੱਗਣਗੇ ਵਿਸ਼ੇਸ਼ ਕੈਂਪ

SHENA AGARWAL
ਸੇਵਾਂ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਬੰਧੀ ਦੋ ਨਵੀਆਂ ਸੇਵਾਵਾਂ ਸ਼ੁਰੂ

Sorry, this news is not available in your requested language. Please see here.

ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲੇਗੀ ਸਹੂਲਤ-ਡੀ. ਸੀ
ਨਵਾਂਸ਼ਹਿਰ, 10 ਜੁਲਾਈ 2021
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਨਾਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ 12, 13 ਅਤੇ 14 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮਿਤੀ 12 ਜੁਲਾਈ ਸਬ-ਡਵੀਜ਼ਨ ਬੰਗਾ ਦੇ ਪਿੰਡ ਲਧਾਣਾ ਝਿੱਕਾ, ਖਟਕੜ ਕਲਾਂ, ਖਮਾਚੋਂ, ਗੁਣਾਚੌਰ ਤੇ ਗੋਬਿੰਦਪੁਰ ਵਿਖੇ ਅਤੇ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲੱਗਣਗੇ।
ਉਨਾਂ ਦੱਸਿਆ ਕਿ ਮਿਤੀ 13 ਜੁਲਾਈ ਨੂੰ ਸਬ-ਡਵੀਜ਼ਨ ਬੰਗਾ ਦੇ ਪਿੰਡਾਂ ਨੂਰਪੁਰ, ਘੁੰਮਣਾਂ, ਮਹਿਲ ਗਹਿਲਾਂ, ਮੱਲੂ ਪੋਤਾ ਤੇ ਤਾਹਰਪੁਰ, ਸਬ-ਡਵੀਜ਼ਨ ਨਵਾਂਸ਼ਹਿਰ ਦੇ ਪਿੰਡ ਅਮਰਗੜ, ਔੜ, ਭੌਰਾ, ਚੱਕ ਦਾਨਾਂ ਅਤੇ ਪੱਲੀਆਂ ਖੁਰਦ ਅਤੇ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨਾਂ ਦੱਸਿਆ ਕਿ ਮਿਤੀ 14 ਜੁਲਾਈ ਨੂੰ ਕੇਵਲ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲੱਗਣਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਇਨਾਂ ਵਿਸ਼ੇਸ਼ ਕੈਂਪਾਂ ਵਿਚ ਆ ਕੇ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਉਨਾਂ ਕਿਹਾ ਕਿ ਇਸ ਕਾਰਡ ਨਾਲ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲਦੀ ਹੈ। ਉਨਾਂ ਦੱਸਿਆ ਕਿ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਸਬੰਧਤ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹ ਲਾਭਪਾਤਰੀਆਂ ਨੂੰ ਇਨਾਂ ਕੈਂਪਾਂ ਵਿਚ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਫੋਟੋ :ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।

Spread the love