ਸਾਬੂਆਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Sorry, this news is not available in your requested language. Please see here.

ਪਿੰਡ ਵਾਸੀਆਂ ਨੂੰ ਮਲੇਰੀਆਂ ਬੁਖਾਰ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ
ਅਬੋਹਰ, 7 ਜੂਨ 2021
ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਖੂਈਖੇੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸਾਬੂਆਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਹੈਲਥ ਸੁਪਰਵਾਈਜ਼ਰ ਸ੍ਰੀ ਇੰਦਰਜੀਤ ਸਿੰਘ ਨੇ ਕੀਤੀ।
ਕੈਂਪ ਦੌਰਾਨ ਸਾਬੂਆਣਾ ਪਿੰਡ ਦੇ ਲੋਕਾਂ ਨੂੰ ਹੈਲਥ ਵਰਕਰ ਸ੍ਰੀ ਮੁਕੇਸ਼ ਕੁਮਾਰ ਨੇ ਮਲੇਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਮਲੇਰੀਆਂ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਹੰੁਦਾ ਹੈ।ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਹੋਣ ਤੇ ਕਾਂਬਾ, ਸਿਰ ਦਰਦ, ਕਮਜ਼ੋਰੀ ਮਹਿਸੂਸ ਹੋਣਾ ਅਤੇ ਬੁਖਾਰ 101 ਤੋਂ ਉਪਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਮਲੇਰੀਆ ਮੱਛਰ ਗੰਦੇ ਪਾਣੀ ਵਿਚ ਅੰਡੇ ਦਿੰਦਾ ਹੈ ਅਤੇ ਉੱਥੇ ਹੀ ਵੱਧਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਹੀ ਕੱਟਦਾ ਹੈ ਅਤੇ ਇਸ ਤੋਂ ਬਚਾਓ ਲਈ ਸਾਨੂੰ ਰਾਤ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਸੋਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣੀ ਚਾਹੀਦੀ ਹੈ ਅਤੇ ਜਿੱਥੇ ਗੰਦਾ ਪਾਣੀ ਖੜ੍ਹਾ ਹੰੁਦਾ ਹੈ ਉਥੇ ਕਾਲਾ ਤੇਲ ਪਾ ਦੇਣਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਬੁਖਾਰ ਹੁੰਦਾ ਹੈ ਤਾਂ ਆਪਣਾ ਮਲੇਰੀਆ ਦਾ ਟੈਸਟ ਜ਼ਰੂਰ ਕਰਵਾਉਣਾ।
ਇਸ ਮੌਕੇ ਆਸ਼ਾ ਵਰਕਰ ਰਾਣੀ ਦੇਵੀ, ਰੇਖਾ ਰਾਣੀ ਅਤੇ ਪਿੰਡ ਵਾਸੀ ਮੌਜੂਦ ਸਨ।

Spread the love