ਸਿਹਤ ਵਿਭਾਗ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ : ਡਾ ਰਾਕੇਸ਼ ਚੰਦਰ

Sorry, this news is not available in your requested language. Please see here.

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
ਨਵਾਂਸ਼ਹਿਰ, 16 ਜੂਨ 2021 ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹਰ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਵਿਚ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਕੇਸ਼ ਚੰਦਰ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ ਬੰਗਾ ਵਿਖੇ ਮਨਾਏ ਗਏ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ. ਰਾਕੇਸ਼ ਚੰਦਰ ਨੇ ਗਰਭਵਤੀ ਔਰਤਾਂ ਸਮੇਤ ਆਮ ਲੋਕਾਂ ਨੂੰ ਸਰਕਾਰੀ ਮੁਫ਼ਤ ਸਿਹਤ ਸੇਵਾਵਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੲ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸੰਸਥਾਗਤ ਜਣੇਪਾ ਯਕੀਨੀ ਬਣਾਉਣਾ ਚਾਹੀਦਾ ਹੈ।
ਡਾ ਚੰਦਰ ਨੇ ਦੱਸਿਆ ਕਿ ਮਮਤਾ ਦਿਵਸ ‘ਤੇ ਗਰਭਵਤੀ ਔਰਤਾਂ ਨੂੰ ਟੈਟਨੈੱਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨੈੱਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਕਵਿਤਾ ਭਾਟੀਆ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜੂਦ ਸਨ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਕਮਿਊਨਿਟੀ ਹੈਲਥ ਸੈਂਟਰ ਬੰਗਾ ਵਿਖੇ ਮਮਤਾ ਦਿਵਸ ਦੀ ਚੈਕਿੰਗ ਕਰਦੇ ਹੋਏ।

 

Spread the love