ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ

Sorry, this news is not available in your requested language. Please see here.

ਫਾਜ਼ਿਲਕਾ 17 ਜਨਵਰੀ 2025

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਅਤੇ ਡਾ ਐਰਿਕ ਦੀ ਦੇਖਰੇਖ ਵਿੱਚ ਮਾਸ ਮੀਡੀਆ ਵਿੰਗ ਵੱਲੋਂ ਦਫਤਰ ਬੀ.ਡੀ.ਪੀ.ਓ. ਫਾਜਿਲਕਾ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਮੈਂਬਰ ਸਾਹਿਬਾਨਾਂ ਨੂੰ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦਾ ਅਭਿਆਨ ਜਾਰੀ ਹੈ ਜਿਸ ਦੇ ਤਹਿਤ ਨਵੇਂ ਬੈਚ ਨੂੰ ਸਿਹਤ ਸਹੂਲਤਾਂ ਅਤੇ ਸਕੀਮਾਂ ਬਾਰੇ ਵਿਸਥਾਰ ਨਾਲ ਜਣਕਾਰੀ ਦਿੱਤੀ ਗਈ।

ਮਾਸ ਮੀਡੀਆ ਬ੍ਰਾਂਚ ਤੋਂ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਕਿਹਾ ਕਿ ਆਪਣੇ ਪਿੰਡ ਨੂੰ ਸਿਹਤਮੰਦ ਰੱਖਣ ਲਈ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਹੋਣਾ ਜਰੂਰੀ ਹੈ, ਜਿਸ ਲਈ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੈ ਤਾਂਕਿ ਬੀਮਾਰੀਆਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਹੈ।  ਇਸ ਮੁਹਿੰਮ ਦਾ ਮਕਸਦ ਪੰਜਾਬ ਵਿੱਚੋਂ 2025 ਤੱਕ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨਾ ਹੈ। ਇਸ ਮੁਹਿੰਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਘਰ ਘਰ ਜਾ ਕੇ ਟੀਬੀ ਦੇ ਲੱਛਣਾਂ ਵਾਲੇ ਲੋਕਾਂ ਦੀ ਭਾਲ ਕਰਨਗੀਆ ਅਤੇ ਅਗਲੀ ਜਾਂਚ ਲਈ ਸਿਹਤ ਸੰਸਥਾਵਾਂ ਵਿੱਚ ਲੈ ਕੇ ਆਉਣਗੀਆਂ।

ਇਸ ਲਈ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼, ਹੈਪਾਟਾਈਟਸ ਬੀ ਅਤੇ ਸੀ, ਬਾਲੜੀ ਰੱਖਿਅਕ ਯੋਜਨਾ, ਰਾਸ਼ਟਰੀਯ ਬਾਲ ਸੁਰੱਖਿਆ ਕਾਰੀਆਕ੍ਰਮ, ਕੰਟਰੋਲ ਆਫ਼ ਬਲਾਈਂਨੈਸ, ਜਨਨੀ ਸ਼ਿਸ਼ੂ ਸੁਰੱਖਿਆ ਕਾਰੀਆਕ੍ਰਮ, ਫਰਿਸ਼ਤੇ ਸਕੀਮ, ਜੇ ਐੱਸ ਵਾਈ  ਐਨ ਸੀ ਡੀ  ਅਤੇ ਹੋਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।  ਉਹਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ।