ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Chandra Shekhar(1)
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Sorry, this news is not available in your requested language. Please see here.

ਫਾਜ਼ਿਲਕਾ 29 ਜੂਨ 2024

ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ  ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

Spread the love