ਸਿਹਤ ਵਿਭਾਗ ਵੱਲੋਂ “ਰਾਸ਼ਟਰੀ ਪੋਸ਼ਣ ਮਹੀਨਾ’’ ਵਜੋਂ ਗਰਭਵਤੀ ਔਰਤਾਂ ਦੀ ਸਿਹਤ ਜਾਂਚ

Sorry, this news is not available in your requested language. Please see here.

ਬਰਨਾਲਾ, 8 ਸਤੰਬਰ 2021
ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰਾਂ ਵਿਸ਼ੇਸ਼ ਜਾਗਰੂਕਤਾ ਲਈ ਮਹੀਨਾ ਸਤੰਬਰ “ਰਾਸ਼ਟਰੀ ਪੋਸ਼ਣ ਮਹੀਨਾ’’ ਵਜੋਂ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਂਦੀਆਂ ਮਾਵਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ ਅਤੇ ਚੈਕਅੱਪ ਦੌਰਾਨ ਆਇਰਨ ਅਤੇ ਆਇਓਡੀਨ ਯੁਕਤ ਭੋਜਨ ਖਾਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਸੰਤੁਲਿਤ ਤੇ ਸਿਹਤਮੰਦ ਖਾਣ ਪੀਣ ਦੀਆਂ ਚੀਜ਼ਾਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪਿੰਡ ਪੱਧਰ ਤੱਕ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਡਾ. ਜਸਬੀਰ ਸਿੰਘ ਔਲਖ ਵੱਲੋਂਂ ਪਿੰਡ ਰੂੜੇਕੇ ਕਲਾਂ ਦੇ ਮੁਢਲੇ ਸਿਹਤ ਕੇਂਦਰ ਵਿਖੇ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਂਦੀਆਂ ਮਾਵਾਂ ਦੇ ਚੈਕਅੱਪ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ।
ਉਨਾਂ ਦੱਸਿਆ ਕਿ ਚੰਗੀ ਸਿਹਤ ਲਈ ਸੰਤੁਲਿਤ ਤੇ ਸਿਹਤਮੰਦ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ’ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱੱਧ, ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਖਾਣਾ ਚਾਹੀਦਾ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਮਨੀਸ਼ਾ ਕਪੂਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ। ਇਸ ਲਈ ਨਵਜੰਮੇ ਬੱਚੇ ਨੂੰ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਜ਼ਿਲਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ “ਬਾਗੀ’’ ਅਤੇ ਬਲਰਾਜ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਪੋਸ਼ਣ ਮਹੀਨੇ ਦਾ ਮੁੱਖ ਮੰਤਵ ਸਿਹਤ ਲਈ ਚੰਗੇ ਭੋਜਨ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ।

Spread the love