ਸਿੱਖਿਆ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ 59 ਸੇਵਾਮੁਕਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਦਿੱਤੀ ਸਨਮਾਨ ਭਰੀ ਵਿਦਾਇਗੀ

ਸਿੱਖਿਆ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ 59 ਸੇਵਾਮੁਕਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਦਿੱਤੀ ਸਨਮਾਨ ਭਰੀ ਵਿਦਾਇਗੀ

Sorry, this news is not available in your requested language. Please see here.

-ਵਰਚੂਅਲ ਸਨਮਾਨ ਸਮਾਰੋਹ ਰਾਹੀਂ ਜ਼ਿਲ੍ਹਾ ਹੈਡਕੁਆਰਟਰਜ਼ ‘ਤੇ ਕੀਤਾ ਸਨਮਾਨ
ਪਟਿਆਲਾ 1 ਅਕਤੂਬਰ:
ਬੀਤੇ ਕੱਲ੍ਹ ਸਕੂਲ ਸਿੱਖਿਆ ਵਿਭਾਗ ‘ਚੋਂ ਵੱਖ-ਵੱਖ ਅਹੁਦਿਆਂ ਤੋਂ ਸੇਵਾਮੁਕਤ ਹੋਏ ਪਟਿਆਲਾ ਜ਼ਿਲ੍ਹੇ ਦੇ 59 ਸਕੂਲ ਮੁਖੀਆਂ, ਅਧਿਆਪਕਾਂ ਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਹੋਏ ਵਰਚੂਅਲ ਸਨਮਾਨ ਸਮਾਰੋਹ ਰਾਹੀਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਨਮਾਨ ਭਰੀ ਵਿਦਾਇਗੀ ਦਿੱਤੀ ਗਈ। ਵਿਭਾਗ ਦੇ ਮੁੱਖ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਭੇਜੇ ਗਏ ਸਨਮਾਨ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ, ਡਿਪਟੀ ਡੀ.ਈ.ਓ. ਮਧੂ ਬੂਰਆ, ਸੁਖਵਿੰਦਰ ਖੋਸਲਾ ਤੇ ਮਨਵਿੰਦਰ ਕੌਰ ਨੇ ਪ੍ਰਦਾਨ ਕੀਤੇ। ਇਸ ਮੌਕੇ ਪ੍ਰਾਇਮਰੀ ਵਿੰਗ ਦੇ 34 ਅਤੇ ਸੈਕੰਡਰੀ ਵਿੰਗ ਦੇ 25 ਅਧਿਆਪਕਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ।
ਇਸ ਮੌਕੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸੰਬੋਧਨ ਕਰਦਿਆ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਅੱਜ ਜਿਸ ਮੁਕਾਮ ‘ਤੇ ਪੁੱਜਿਆ ਹੈ, ਉਸ ਵਿੱਚ ਬੀਤੇ ਕੱਲ੍ਹ ਸੇਵਾਮੁਕਤ ਹੋਏ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੈ। ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਬਿਹਤਰੀਨ ਸਾਲ ਸਿੱਖਿਆ ਵਿਭਾਗ ਦੀਆਂ ਸੇਵਾਵਾਂ ਦੇ ਲੇਖੇ ਲਗਾਏ। ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਉਕਤ ਮੁਲਾਜ਼ਮ ਸੇਵਾਮੁਕਤੀ ਮੌਕੇ ਬੜਾ ਫਖਰ ਮਹਿਸੂਸ ਕਰ ਰਹੇ ਹੋਣਗੇ ਕਿ ਉਨ੍ਹਾਂ ਕਿਹੋ ਜਿਹੇ ਹਾਲਾਤਾਂ ‘ਚ ਸਰਕਾਰੀ ਸੇਵਾ ਆਰੰਭ ਕੀਤੀ ਸੀ ਅਤੇ ਅੱਜ ਉਹ ਵਿਭਾਗ ਦੇ ਸੁਨਹਿਰੀ ਯੁੱਗ ‘ਚੋਂ ਸੇਵਾਮੁਕਤ ਹੋ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਵਿਭਾਗ ‘ਚ ਨਿਭਾਈਆਂ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਭਾਗ ਦੇ ਇਸ ਉਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰ. ਸੁਖਬੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਸੇਵਾਮੁਕਤ ਹੋਏ ਮੁਲਾਜ਼ਮ ਬਹੁਤ ਭਾਗਾਂਵਾਲੇ ਹਨ, ਜਿਨ੍ਹਾਂ ਨੂੰ ਆਪਣੀ ਸੇਵਾ ਦੇ ਆਖਰੀ ਵਰ੍ਹੇ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਦੀ ਅਸੰਭਵ ਹਾਲਤਾਂ ‘ਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹਰ ਵਿਦਿਅਕ ਗਤੀਵਿਧੀ ਨੂੰ ਸੰਭਵ ਬਣਾਇਆ।
ਲੈਕਚਰਾਰ ਬਲਵੀਰ ਕੌਰ ਨੇ ਵਿਭਾਗ ਵੱਲੋਂ ਸੇਵਾਮੁਕਤ ਮੁਲਾਜਮਾਂ ਨੂੰ ਦਿੱਤੇ ਜਾਂਦੇ ਸਨਮਾਨ ਦੀ ਰਵਾਇਤ ਦੀ ਸ਼ਲਾਘਾ ਕੀਤੀ। ਲੈਕਚਰਾਰ ਰਾਜ ਕੁਮਾਰ ਭੁਨਰਹੇੜੀ ਨੇ ਆਪਣੇ ਸੇਵਾਮੁਕਤ ਹੋਣ ਵਾਲੇ ਸਾਥੀਆਂ ਵੱਲੋਂ ਵਿਸ਼ਵਾਸ਼ ਦਿਵਾਇਆ ਕਿ ਉਹ ਸਦਾ ਸਕੂਲ ਸਿੱਖਿਆ ਵਿਭਾਗ ਨਾਲ ਜੁੜੇ ਰਹਿਣਗੇ ਅਤੇ ਵਿਭਾਗ ਦੀ ਹਰ ਖੇਤਰ ‘ਚ ਸੰਭਵ ਮਦਦ ਕਰਨਗੇ। ਇਸ ਮੌਕੇ ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਵਿੰਦਰ ਸਿੰਘ ਸਰਾਓ ਵੀ ਹਾਜ਼ਰ ਸਨ।

Spread the love