ਸੇਵਾ ਕੇਂਦਰਾਂ ਵਿਚ ਟਰੇਡ ਲਾਇਸੰਸ ਸਬੰਧੀ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ4

Sorry, this news is not available in your requested language. Please see here.

ਨਵਾਂਸ਼ਹਿਰ, 26 ਅਗਸਤ 2021 ਪੰਜਾਬ ਸਰਕਾਰ ਦੇ ਪ੍ਰਸ਼ਾਸਕਅੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ਵਿਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰਾਂ ਵਿਚ ਹੁਣ ਨਵੇਂ ਅਤੇ ਨਵਿਆਉਣ ਯੋਗ ਟਰੇਡ ਲਾਇਸੰਸ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰ ਵਿਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੰਸ ਦੀ ਸੇਵਾ ਵੀ ਹੁਣ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸ਼ੁਰੂ ਕਰ ਦਿੱਤੀ ਹੈ। ਉਨਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੰਸ ਬਣਾਵਾਉਣ ਜਾਂ ਰੀਨਿਊ ਕਰਵਾਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।
ਫੋਟੋ :-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।

Spread the love