ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

Sorry, this news is not available in your requested language. Please see here.

ਰਾਜਮੀਤ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ
ਪਟਿਆਲਾ 3 ਮਈ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ ‘ਚ ਸਰਕਾਰੀ ਹਾਈ ਸਕੂਲ ਰਣਬੀਰ ਪੁਰਾ ਦੇ ਮੁੱਖ ਅਧਿਆਪਕ ਲਲਿਤ ਸਿੰਗਲਾ ਦੀ ਅਗਵਾਈ ‘ਚ ਲੇਖ ਮੁਕਾਬਲੇ ਕਰਵਾਏ ਗਏ।
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਖ਼ਸੀਅਤ, ਬਾਣੀ, ਫ਼ਿਲਾਸਫ਼ੀ, ਕੁਰਬਾਨੀ ਤੇ ਸਿੱਖਿਆਵਾਂ ‘ਤੇ ਅਧਾਰਤ ਆਨਲਾਈਨ ਕਰਵਾਏ ਗਏ ਲੇਖ ਮੁਕਾਬਲਿਆਂ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੀ ਅਧਿਆਪਕਾ ਰਾਣੀ ਕਾਲੜਾ ਦੀ ਦੇਖ-ਰੇਖ ‘ਚ ਕਰਵਾਏ ਗਏ ਲੇਖ ਮੁਕਾਬਲਿਆਂ ‘ਚ ਰਾਜਮੀਤ ਕੌਰ (ਦਸਵੀਂ ਜਮਾਤ) ਪਹਿਲੇ, ਰਾਜ਼ੀ (ਦਸਵੀਂ ਜਮਾਤ) ਦੂਸਰੇ, ਹਰਮਨ ਕੌਰ (9ਵੀਂ ਜਮਾਤ) ਤੀਸਰੇ ਤੇ ਜਸ਼ਨਪ੍ਰੀਤ ਕੌਰ (9ਵੀਂ ਜਮਾਤ) ਚੌਥੇ ਸਥਾਨ ‘ਤੇ ਰਹੀ।
ਮੁੱਖ ਅਧਿਆਪਕ ਲਲਿਤ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ, ਬਾਣੀ ਤੇ ਸ਼ਖ਼ਸੀਅਤ ਨੂੰ ਪ੍ਰੇਰਨਾ ਸਰੋਤ ਬਣਾਉਣ ਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ ਲਈ, ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਉਣ ਬਹੁਤ ਵੱਡਾ ਉੱਦਮ ਹੈ। ਜਿਸ ਲਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਅੱਗੇ ਹੋਣ ਵਾਲੇ ਮੁਕਾਬਲਿਆਂ ‘ਚ ਵੀ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ‘ਚ ਹਿੱਸਾ ਲੈਣਗੇ ਅਤੇ ਅਧਿਆਪਕ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ।

Spread the love