ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦੀ ਪ੍ਰਧਾਨਗੀ ਹੇਠ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਆਯੋਜਿਤ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ,
ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਦਾ ਕੀਤਾ ਦੌਰਾ
ਫਰੀਦਕੋਟ 28 ਮਈ  2021  ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੇਲ੍ਹ ਵਿੱਚ ਬੰਦ ਅੰਡਰਟ੍ਰਾਇਲਾਂ ਦੀ ਇੰਨਟੀਰਅਮ ਜਮਾਨਤ ਨੂੰ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਕੁਲਦੀਪ ਸਿੰਘ ਸੋਹੀ, ਸੁਪਰਡੈਂਟ ਆਫ ਪੁਲਿਸ (ਹੈੱਡ ਕੁਆਰਟਰ), ਫਰੀਦਕੋਟ, ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, (ਅਡਿਸ਼ਨਲ ਚਾਰਜ), ਸ੍ਰੀ ਰਜਨੀਸ਼ ਗੋਇਲ, ਜ਼ਿਲ੍ਹਾ ਅਟਾਰਨੀ, ਅਤੇ ਸ੍ਰੀ ਹਰਪ੍ਰੀਤ ਸਿੰਘ, ਡਿਪਟੀ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਰੀਦਕੋਟ ਮੌਜੂਦ ਸਨ। ਇਸ ਮੀਟਿੰਗ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਕਤ ਜਮਾਨਤਾਂ ਨੂੰ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਤਾਂ ਜ਼ੋ ਜ਼ੇਲ੍ਹਾਂ ਵਿੱਚ ਬੰਦੀਆਂ ਨੂੰ ਰਿਹਾਅ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਸ੍ਰੀਮਤੀ ਅਮਨ ਸ਼ਰਮਾ,ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਵੱਲੋਂ ਪ੍ਰਗਤੀ ਵੈਲਫੇਅਰ ਸੁਸਾਇਟੀ, ਫਰੀਦਕੋਟ ਦੇ ਸਹਿਯੋਗ ਨਾਲ ਪੈਰਾ ਲੀਗਲ ਵਲੰਟੀਅਰਾਂ ਅਤੇ ਆਮ ਜਨਤਾ ਨੂੰ ਕਰੋਨਾ ਮਹਾਂਮਾਰੀ ਦੇ ਮੱਦੇਨਜਰ ਮਾਸਕ, ਸਾਬਣ ਆਦਿ ਵੰਡੇ ਗਏ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਉਪਰੋਕਤ ਸਮਾਨ ਆਮ ਜਨਤਾ ਵਿੱਚ ਵੀ ਵੰਡਣ ਤਾਂ ਜ਼ੋ ਕਰੋਨਾ ਮਹਾਂਮਾਰੀ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਇਸ ਦੇ ਨਾਲ ਹੀ ਬਾਅਦ ਦੁਪਹਿਰ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਅਮਨ ਸ਼ਰਮਾ,ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਦਾ ਵੀ ਦੌਰਾ ਕੀਤਾ ਗਿਆ ਅਤੇ ਉੱਥੇ ਰਹਿ ਰਹੇ ਬਜੁਰਗਾਂ ਦਾ ਹਾਲ-ਚਾਲ ਪੁੱਛਿਆ ਗਿਆ। ਉਹਨਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਆਸ਼ਰਮ ਦੇ ਇੰਚਾਰਜ ਨੂੰ ਕਰੋਨਾ ਵਾਇਰਸ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਮੇਂ-ਸਿਰ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ।
Spread the love