ਐਸ.ਏ.ਐਸ. ਨਗਰ , 01 ਜੁਲਾਈ 2021
ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਸ਼੍ਰੀ ਅਗਰਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਵਿਕਾਸ ਦੇ ਸਾਰੇ ਕੰਮ ਤੈਅ ਸਮੇਂ ਉੱਤੇ ਮੁਕੰਮਲ ਕਰਵਾਏ ਜਾਣਗੇ।
ਇਸ ਤੋੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਕੈਪਸ਼ਨ : ਸ੍ਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਐਸ.ਏ.ਐਸ. ਨਗਰ ਦਾ ਅਹੁਦਾ ਸੰਭਾਲਦੇ ਹੋਏ।