ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵਿਸ਼ੇਸ਼ ਮੀਟਿੰਗ

Sorry, this news is not available in your requested language. Please see here.

ਨਵਾਂਸ਼ਹਿਰ, 26 ਅਗਸਤ 2021 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਂਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਅਤੇ ਕੰਪਨੀਆਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।
ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਲੀਡ ਬੈਂਕ, ਦੂਰਸੰਚਾਰ ਵਿਭਾਗ, ਆਈਡੀਆ ਆਦਿ ਤੋਂ ਇਲਾਵਾ ਵੱਖ-ਵੱਖ ਬੀਮਾ ਕੰਪਨੀਆਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
ਕੈਪਸ਼ਨ :-ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ। ਨਾਲ ਹਨ ਸੀ. ਜੇ. ਐਮ ਹਰਪ੍ਰੀਤ ਕੌਰ ਤੇ ਹੋਰ।

Spread the love