ਅਫਵਾਹਾਂ ਤੋਂ ਬਚੋ, ਵੈਕਸੀਨ ਜਰੂਰ ਲਗਾਓ’ ਦਾ ਸੁਨੇਹਾ ਦਿੰਦਿਆਂ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 42ਵਾਂ ਐਡੀਸ਼ਨ ਸਫਲਤਾਪੂਰਵਕ ਸਮਾਪਤ
ਗੁਰਦਾਸਪੁਰ, 23 ਮਈ, 2021 ( ) ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 42ਵੇਂਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਬਿ੍ਰਗੇਡੀਅਰ ਜੀ.ਐਸ ਕਾਹਲੋਂ, ਜ਼ਿਲ੍ਹਾ ਮੁਖੀ ‘ਗਾਰਡੀਅਨ ਆਫ ਗਵਰਨੈੱਸ ’ਗੁਰਦਾਸਪੁਰ ਨੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ੁਰੂ ਕੀਤੇ ਗਏ ‘ਅਚੀਵਰਜ਼ ਪ੍ਰੋਗਰਾਮ’ ਦੀ ਸਰਹਾਨਾ ਕਰਦਿਆਂ ਕਿਹਾ ਕਿ ਕੋਵਿਡ ਬਿਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੋਜਵਾਨ ਪੀੜ੍ਹੀ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਨ ਵਿਚ ਸਫਲ ਹੋਇਆ, ਜੋ ਜ਼ਿਲਾ ਵਾਸੀਆਂ ਲਈ ਫਖ਼ਰ ਵਾਲੀ ਗੱਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਤੋਂ ਇਲਾਵਾ ਹਰਪਾਲ ਸਿੰਘ ਜ਼ਿਲਾ ਸਿੱਖਿਆ ਅਫਸਰ (ਸ), ਹਰਜਿੰਦਰ ਸਿੰਘ ਕਲਸੀ ਜ਼ਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਰਾਜੀਵ ਕੁਮਾਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਤ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਜ਼ਿਲ੍ਹਾ ਵਾਸੀ, ਅਧਿਆਪਕ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ। ਇਹ ਪ੍ਰੋਗਰਾਮ ਡਿਪਟੀ ਕਮਿਸ਼ਨਰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਬਿ੍ਰਗੇਡੀਅਰ ਕਾਹਲੋਂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੋਰਾਨ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰ ਬਣਦੀ ਹੈ ਕਿ ਜਿਥੇ ਅਸੀ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ, ਉਸਦੇ ਨਾਲ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਈਏ। ‘ਅਚੀਵਰਜ ਪ੍ਰੋਗਰਾਮ ’ ਦੀ ਗੱਲ ਕਰਦਿਆਂ ਉਨਾਂ ਅੱਗੇ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਹਰ ਹਫਤੇ ਪ੍ਰੋਗਰਾਮ ਵਿਚ ਸ਼ਾਮਲ ਹਸਤੀਆਂ ਵਲੋਂ ਮਿਹਨਤ ਕਰਕੇ ਪ੍ਰਾਪਤ ਕੀਤੀ ਗਈ ਮੰਜ਼ਿਲ ਤੋਂ ਸਿੱਖਣ ਲਈ ਬਹੁਤ ਕੁਝ ਮਿਲਦਾ ਹੈ ਅਤੇ ਉਹ ਵੀ ਅੱਗੇ ਵੱਧਣ ਲਈ ਉਤਸ਼ਾਹਿਤ ਹੁੰਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਬਿ੍ਰਗੇਡੀਅ੍ਰ ਕਾਹਲੋਂ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਬੱਚਿਆਂ ਵਿਚ ਅੱਗੇ ਵੱਧਣ ਦੀ ਭਾਵਨਾ ਪੈਦਾ ਕਰਨਾ ਹੈ। ਪ੍ਰੋਗਰਾਮ ਵਿਚ ਹਰ ਖੇਤਰ ਨਾਲ ਜੁੜੀਆਂ ਹਸਤੀਆਂ ਜਿਵੇਂ ਖੇਡਾਂ, ਪੜ੍ਹਾਈ, ਕਲਾ, ਹੁਨਰ, ਬਿਜਨੈੱਸਮੈਨ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਆਦਿ ਵਿਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਜ਼ਿਲਾ ਵਾਸੀਆਂ ਦੇ ਰੂਬਰੂ ਹੁੰਦੀਆਂ ਹਨ, ਜਿਸ ਨਾਲ ਬੱਚਿਆਂ ਨੂੰ ਅੱਗੇ ਵੱਧਣ ਲਈ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨਾਂ ਜ਼ਿਲੇ ਅੰਦਰ ਕੋੋਰੋਨਾ ਬਿਮਾਰੀ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਿਹ-2’ ਤਹਿਤ ਜਿਲੇ ਅੰਦਰ ਅਤੇ ਖਾਸਕਰਕੇ ਪਿੰਡਾਂ ਅੰਦਰ ਬਿਮਾਰੀ ਦੇ ਵੱਧ ਰਹੇ ਪ੍ਰਕੋਪ ਵਿਰੁੱਧ ਵਿਸ਼ੇਸ ਰਣਨੀਤੀ ਉਲੀਕੀ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀ ਸਾਂਝੀਆਂ ਟੀਮਾਂ ਵਲੋਂ ਕੰਮ ਕੀਤਾ ਜਾ ਰਿਹਾ ਹੈ, ਜਿਨਾਂ ਵਲੋਂ ਘਰ-ਘਰ ਸੈਂਪਲਿੰਗ, ਟੈਸਟਿੰਗ, ਇਲਾਜ ਤੇ ਵੈਕਸੀਨ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ। ਸ਼ੋਸਲ ਡਿਸਟੈਸਿੰਗ ਦੀ ਨਿਯਮਾਂ ਦੀ ਪਾਲਣਾ ਕਰਨ , ਹੱਥਾਂ ਨੂੰ ਵਾਰ-ਵਾਰ ਧੋਵੋ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।
ਪ੍ਰੋਗਰਾਮ ਵਿਚ ਸ਼ਾਮਲ ਕੁਝ ਜ਼ਿਲਾ ਵਾਸੀਆਂ ਵਲੋਂ ਦੱਸਿਆ ਗਿਆ ਕਿ ਲੋਕਾਂ ਵਿਚ ਵੈਕਸੀਨ ਨਾ ਲਗਾਉਣ ਲਈ ਕੁਝ ਸ਼ੰਕੇ ਵੀ ਪਾਏ ਜਾ ਰਹੇ ਹਨ, ਜਿਸ ਲਈ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਲੋਕ ਵੈਕਸੀਨ ਲਗਾਉਣ ਲਈ ਹਿਚਕਟਾਹਟ ਨਾ ਦਿਖਾਉਣ। ਉਨਾਂ ਦੱਸਿਆ ਕਿ ਲੋਕਾਂ ਦਾ ਕਹਿਣਾ ਹੈ ਕਿ ਵੈਕਸੀਨ ਲਗਾਉਣ ਉਪਰੰਤ ਵੀ ਬਿਮਾਰੀ ਹੋ ਰਹੀ ਹੈ? ਜਨਸੰਖਿਆ ਘਟਾਉਣ ਲਈ ਵੈਕਸੀਨ ਲਗਾਈ ਜਾ ਰਹੀ ਹੈ ? ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਅਤੇ ਪ੍ਰੋਗਰਾਮ ਵਿਚ ਸ਼ਾਮਲ ਡਾਕਟਰਾਂ ਨੇ ਦੱਸਿਆ ਕਿ ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ। ਉਨਾਂ ਦੱਸਿਆ ਕਿ ਵੈਕਸੀਨ ਲਗਾਉਣ ਨਾਲ ਸਰੀਰ ਵਿਚ ਬਿਮਾਰੀ ਵਿਰੁੱਧ ਇਮਊਨਿਟੀ ਵੱਧਦੀ ਹੈ ਅਤੇ ਜੇਕਰ ਵੈਕਸੀਨ ਲਗਾਉਣ ਤੋਂ ਬਾਅਦ ਵੀ ਕਿਸੇ ਨੂੰ ਕੋਰੋਨਾ ਬਿਮਾਰੀ ਹੋ ਜਾਂਦੀ ਹੈ ਤਾਂ ਵੈਕਸੀਨ ਲੱਗੀ ਹੋਣ ਬਿਮਾਰੀ ਦੇ ਮਾੜੇ ਪ੍ਰਭਾਵ ਤੋਂ ਬਚਾਅ ਹੋ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਦੁਨੀਆਂ ਦੇ ਵਿਕਸਿਤ ਅਤੇ ਘੱਟ ਆਬਾਦੀ ਵਾਲੇ ਦੇਸ਼ਾਂ ਜਿਵੇਂ ਅਮਰੀਕਾ, ਕੈਨੇਡਾ, ਇੰਗਲੈਂਡ ਸਮੇਤ ਰੂਸ ਤੇ ਚੀਨ ਆਦਿ ਦੇਸ਼ਾਂ ਵਲੋਂ ਵੈਕਸੀਨ ਤੇਜੀ ਨਾਲ ਲਗਾਈ ਜਾ ਰਹੀ ਹੈ ਅਤੇ ਇਸ ਵਿਚ ਕੋਈ ਸੱਚਾਈ ਨਹੀਂ ਕਿ ਵੈਕਸੀਨ ਲਗਾਉਣ ਨਾਲ ਜਨਸੰਖਿਆ ਤੋ ਕੋਈ ਮਾੜਾ ਅਸਰ ਪਵੇਗਾ।
ਉਨਾਂ ਅੱਗੇ ਕਿਹਾ ਕਿ ਕੋਰੋਨਾ ਵਿਰੋਧੀ ਵੈਕਸੀਨ ਦੇ ਸਬੰਧ ਵਿਚ ਜੋ ਅਫਵਾਹਾਂ ਹਨ, ਉਹ ਬਿਲੁਕਲ ਨਿਰਆਧਾਰ ਤੇ ਤੱਥਾਂ ਤੋਂ ਕੋਹਾਂ ਦੂਰ ਹਨ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ, ਆਪਣੀ ਵਾਰੀ ਆਉਣ ਤੇ ਵੈਕਸੀਨ ਜਰੂਰ ਲਗਾਈ ਜਾਵੇ। ਦੱਸਣਯੋਗ ਹੈ ਕਿ ਜਿਲੇ ਅੰਦਰ ਹੁਣ ਤਕ 3 ਲੱਖ 61 ਹਜ਼ਾਰ ਤੋਂ ਵੱਧ ਵੈਕਸੀਨ ਲੱਗ ਚੁੱਕੀ ਹੈ ਅਤੇ ਜ਼ਿਲੇ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਭ ਤੋਂ ਪਹਿਲਾਂ ਵੈਕਸੀਨ ਲਗਾਈ ਗਈ ਸੀ ਅਤੇ ਜ਼ਿਲਾ ਵਾਸੀਆਂ ਨੂੰ ਵੈਕਸੀਨ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ ਸੀ।
ਇਸ ਮੌਕੇ ਪਹਿਲੇ ਅਚੀਵਰਜ ਡਾ. ਸਾਇਲਾ ਅੱਤਰੀ , ਜੋ ਗੁਰਦਾਸਪੁਰ ਦੀ