ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1420 ਸੈਂਪਲ ਹੋਰ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਅੰਮ੍ਰਿਤਸਰ ਵਿਖੇ ਲੈਬ ਵਿੱਚ 09 ਅਗਸਤ ਨੂੰ ਭੇਜੇ ਗਏ 695 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 488 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ
ਤਰਨ ਤਾਰਨ, 10 ਅਗਸਤ 2021
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1420 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 488 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 09 ਅਗਸਤ ਨੂੰ ਭੇਜੇ ਗਏ 695 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7984 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7598 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,24,455 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,15,935 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 930 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ, ਜਿੰਨਾਂ ਵਿੱਚੋਂ 09 ਮਰੀਜਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love