ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

Sorry, this news is not available in your requested language. Please see here.

ਪਟਿਆਲਾ, 19 ਅਗਸਤ 2021
ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ. ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਲ ਨਿਕੇਤਨ ਵਿਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਬੱਚਿਆਂ ਨੂੰ ਕਿਹਾ। ਇਸ ਦੌਰਾਨ ਉਥੇ ਰਹਿੰਦੇ ਬੱਚਿਆਂ ਦੀ ਗਿਣਤੀ ਵੀ ਕੀਤੀ ਗਈ ਅਤੇ ਇਹ ਵੀ ਜਾਂਚ ਕੀਤੀ ਗਈ ਕਿ ਹੋਮ ਦਾ ਰਿਕਾਰਡ ਅਤੇ ਰਜਿਸਟਰ ਦਾ ਰਖ ਰਖਾਅ ਠੀਕ ਤਰ੍ਹਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਖਾਣ ਵਾਲੇ ਸਥਾਨ ਤੇ ਨਹਾਉਣ ਵਾਲੇ ਸਥਾਨ ਦੀ ਸਫ਼ਾਈ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਗਿਆ ਅਤੇ ਬੱਚਿਆਂ ਲਈ ਬਣੇ ਖਾਣੇ ਦੀ ਖੁਦ ਜਾਂਚ ਕੀਤੀ।
ਸ੍ਰੀ ਰਾਜਿੰਦਰ ਅਗਰਵਾਲ ਨੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਆਪਣੇ ਦੌਰੇ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਚਿਲਡਰਨ ਹੋਮ ਦੇ ਚੇਅਰਪਰਸਨ ਸ੍ਰੀਮਤੀ ਉਰਬਿਲ ਪੁਰੀ ਨਾਲ ਚਿਲਡਰਨ ਹੋਮ ‘ਚ ਬਣੇ ਓਪਨ ਏਅਰ ਜਿੰਮ ਦਾ ਦੌਰਾ ਵੀ ਕੀਤਾ।
ਇਸ ਮੌਕੇ ਸ੍ਰੀ ਰਾਜਿੰਦਰ ਅਗਰਵਾਲ ਨੇ ਹੋਮ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੀ ਪੜਾਈ ਅਤੇ ਸਿਹਤ ਦਾ ਖਾਸ ਧਿਆਨ ਰੱਖਣ ਅਤੇ ਇਸ ‘ਚ ਕੋਈ ਕਮੀ ਨਾ ਰਹੇ।

Spread the love