ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਕੀਤਾ ਗਿਆ ਅਚਾਨਕ ਨਿਰੀਖਣ

Sorry, this news is not available in your requested language. Please see here.

ਪਟਿਆਲਾ, 20 ਮਈ, 2021:
ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਅੱਜ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ.  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਚਿਲਡਰਨ ਹੋਮਜ਼ ‘ਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਬੱਚਿਆਂ ਨੂੰ ਕਿਹਾ।
ਸ੍ਰੀ ਰਾਜਿੰਦਰ ਅਗਰਵਾਲ ਨੇ ਚਿਲਡਰਨ ਹੋਮਜ਼ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਚਿਲਡਰਨ ਹੋਮਜ਼ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਉਥੇ ਰਹਿਣ ‘ਚ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਬੱਚਿਆਂ ਨੂੰ ਉਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ।

Spread the love