ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੋਰ ਸ਼ਾਨਦਾਰ ਉਪਰਾਲਾ-ਜ਼ਿਲ੍ਹਾ ਰੈੱਡ ਕਰਾਸ ਵਿਚ ਲੱਗੇਗੀ ਕੋਵਿਡ ਵਿਰੋਧੀ ਵੈਕਸੀਨ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

Sorry, this news is not available in your requested language. Please see here.

ਗੁਰਦਾਸਪੁਰ, 31 ਮਈ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਕੋਵਿਡ ਵਿਰੋਧੀ ਵਿੱਢੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਜ਼ਿਲ੍ਹਾ ਰੈੱਡ ਕਰਾਸ ਗੁਰਦਾਸਪੁਰ ਦੇ ਦਫਤਰ ਵਿਖੇ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ, ਸਕੱਤਰ ਜਿਲਾ ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸਾਂ ਤਹਿਤ 18-44 ਸਾਲ ਦੇ ਉਮਰ ਵਾਲੇ non eligible ਭਾਵ ਫਰੰਟ ਵਰਕਰ ਜਾਂ ਸਿਹਤ ਕਰਮੀਆਂ ਤੋਂ ਇਲਾਵਾ ਵਿਅਕਤੀ ਕੋਵਿਡ ਵਿਰੋਧੀ ਵੈਕਸੀਨ ਲਗਵਾ ਸਕਣਗੇ। ਉਨਾਂ ਦੱਸਿਆ ਕਿ ਚਾਹਵਾਨ ਵਿਅਕਤੀ 430 ਰੁਪਏ ਦੇ ਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਵੈਕਸੀਨ ਲਗਵਾ ਸਕਦੇ ਹਨ।
ਵੈਕਸੀਨ ਲਗਾਉਣ ਲਈ 01874-241257, 62393-19083 ਅਤੇ 62831-14877 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਵਿਖੇ ਜਾ ਕੇ ਕੋਵਿਡ ਵਿਰੋਧੀ ਵੈਕਸੀਨ ਲਗਵਾਈ ਜਾ ਸਕਦੀ ਹੈ।

Spread the love