ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੰਟੋਨਮੈਂਟ ਬੋਰਡ ਸਟੇਡੀਅਮ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ

Rajesh Dhiman
Mr. Rajesh Dhiman

Sorry, this news is not available in your requested language. Please see here.

ਫਿਰੋਜ਼ਪੁਰ, 25 ਜਨਵਰੀ 2024

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਕਰਕੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਕੰਟੋਨਮੈਂਟ ਬੋਰਡ ਸਟੇਡੀਅਮ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਅੰਦਰ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਕਿਸੇ ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ। ਇਹ ਹੁਕਮ 27 ਜਨਵਰੀ 2024 ਤੱਕ ਲਾਗੂ ਰਹੇਗਾ।

Spread the love