ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

Sorry, this news is not available in your requested language. Please see here.

ਤਰਨ ਤਾਰਨ, 29 ਜੁਲਾਈ 2021 ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕਾਰਜਕਾਰੀ ਸੈਕਟਰੀ ਰੈਡ ਕਰਾਸ ਸੋਸਾਇਟੀ ਸ੍ਰ. ਤੇਜਿੰਦਰ ਸਿੰਘ ਰਾਜਾ ਵੱਲੋਂ ਕੀਤਾ ਗਿਆ। ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਆਏ ਦਾਨੀਆਂ ਨੂੰ  ਸੈਕਟਰੀ ਰੈਡ ਕਰਾਸ ਸੋਸਾਇਟੀ  ਸ੍ਰ. ਤੇਜਿੰਦਰ ਸਿੰਘ ਰਾਜਾ ਅਤੇ ਡਾ. ਰੇਖਾ ਰਾਣਾ ਵੱਲੋਂ ਸਰਟੀਫੀਕੇਟ ਦੇ ਕੇ ਸਨਮਾਨਿਤ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸ੍ਰ. ਸੁਰਜੀਤ ਸਿੰਘ ਨਿੱਝਰ ਸੁਪਰਵਾਈਜਰ ਅਤੇ ਬਲੱਡ ਬੈਂਕ ਦਾ ਸਟਾਫ ਹਾਜ਼ਰ ਸਨ।

Spread the love