ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 1105 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲ੍ਹੇ ਵਿੱਚ ਹੁਣ ਤੱਕ 1,96,454 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 29 ਜੂਨ 2021
ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 1105 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,96,454 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 998 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 365 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,85,253 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,77,730 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 633 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7910 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7478 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 68 ਰਹਿ ਗਈ ਹੈ, ਜਿੰਨਾਂ ਵਿੱਚੋਂ 43 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 11 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 01 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।