ਫਾਜ਼ਿਲਕਾ, 31 ਅਗਸਤ 2021
ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 1 ਸਤੰਬਰ 2021 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੁਖਰਾਜ ਹੈਲਥ ਕੇਅਰ ਲਿਮਟਿਡ ਕੰਪਨੀ ਸ਼ਿਰਕਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੰਪਨੀ ਵੱਲੋਂ ਸੇਲਸ ਐਕਜ਼ਿਕਿਉਟਿਵ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਕੈਂਪ ਵਿਚ ਪ੍ਰਾਰਥੀਆਂ ਲਈ ਘੱਟੋ ਘਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 25 ਸਾਲ ਤੱਕ ਦੀ ਲਾਜ਼ਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣਾ ਆਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਪੈਨ ਕਾਰਡ ਅਤੇ ਬਾਇਓ ਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਹੰੁਚਣ।
ਉਨ੍ਹਾਂ ਕਿਹਾ ਕਿ ਇੰਟਰਵਿਉ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੋਥੀ ਮੰਜ਼ਲ, ਬਲਾਕ ਏ ਕਮਰਾ 502 ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਿਰਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ 19 ਦੇ ਚਲਦਿਆਂ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਸਮੇਂ ਸਿਰ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 89060 22220 `ਤੇ ਸੰਪਰਕ ਕੀਤਾ ਜਾ ਸਕਦਾ ਹੈ।