ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਪਵਾਉਣ ਲਈ 2218 ਪੋਲਿੰਗ ਪਾਰਟੀਆਂ ਰਵਾਨਾ

polling booth checking
ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਪਵਾਉਣ ਲਈ 2218 ਪੋਲਿੰਗ ਪਾਰਟੀਆਂ ਰਵਾਨਾ

Sorry, this news is not available in your requested language. Please see here.

ਜਿਲ੍ਹਾ ਚੋਣ ਅਧਿਕਾਰੀ ਨੇ ਮੌਕੇ ਤੇ ਪਹੁੰਚ ਕੇ ਕਰਮਚਾਰੀਆਂ ਨਾਲ ਕੀਤੀ ਗੱਲਬਾਤ
19,79,932 ਵੋਟਰ ਕਰਨਗੇ ਆਪਣੇ ਹੱਕ ਦਾ ਇਸਤੇਮਾਲ
ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
ਕੋਰੋਨਾ ਪਾਜਿਟਿਵ ਮਰੀਜ਼ ਸ਼ਾਮੀ 5 ਤੋਂ 6 ਵਜੇ ਤੱਕ ਪਾ ਸਕਦੇ ਹਨ ਵੋਟ

ਅੰਮ੍ਰਿਤਸਰ, 19 ਫਰਵਰੀ 2022 

ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਸਤੇ ਅੱਜ 2218 ਪੋÇਲੰਗ ਪਾਰਟੀਆਂ ਆਪਣੇ ਬੂਥਾਂ ਤੇ ਰਵਾਨਾ ਹੋ ਗਈਆਂ ਹਨ।  ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਈ ਡਿਸਪੈਚ ਸੈਂਟਰਾਂ ਤੇ ਪਹੁੰਚ ਕਿ ਜਿਥੇ ਪ੍ਰਬੰਧਾਂ ਦਾ ਜਾਇਜਾ ਲਿਆ ਉਥੇ ਵੋਟਾਂ ਪਵਾਉਣ ਜਾ ਰਹੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਿੱਤੀ ਗਈ ਸਿਖਲਾਈ ਦਾ ਪੱਧਰ ਜਾਣਿਆ। ਸ: ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨੇ ਜਿਥੇ ਸਾਰੇ ਬੂਥਾਂ ਤੇ ਜਾਣ ਵਾਲੀਆਂ ਪਾਰਟੀਆਂ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈਉਥੇ ਕਰਮਚਾਰੀਆਂ ਦੇ ਰਾਤ ਰਹਿਣਖਾਣੇ ਅਤੇ ਹੋਰ ਜ਼ਰੂਰੀ ਲੋੜਾਂ ਦੇ ਪ੍ਰਬੰਧ ਵੀ ਕੀਤੇ ਹਨ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 19,79,932 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ ਜਿਸ ਵਿੱਚ 10,41,784 ਮਰਦ, 9,38,080 ਇਸਤਰੀਆਂ, 68 ਥਰਡ ਜੈਂਡਰ, 14918 ਵਿਸ਼ੇਸ਼ ਲੋੜਾਂ ਵਾਲੇ ਵੋਟਰ, 49279 ਵੱਡੇਰੀ ਉੱਮਰ ਵਾਲੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 30216 ਉਹ ਨੌਜਵਾਨ ਵੋਟਰ ਹਨਜਿਨ੍ਹਾਂ ਨੇ ਪਹਿਲੀ ਵਾਰ ਆਪਣੀ ਵੋਟ ਪਾਉਣੀ ਹੈ।

ਹੋਰ ਪੜ੍ਹੋ :-ਸਾਰੇ ਪੋਲਿੰਗ ਕੇਂਦਰਾਂ ’ਤੇ ਵੈਬ ਕਾਸਟਿੰਗ ਰਾਹੀਂ ਰੱਖੀ ਜਾਵੇਗੀ ਕਰੜੀ ਨਿਗਰਾਨੀ

ਸ: ਖਹਿਰਾ ਨੇ ਦੱਸਿਆ ਕਿ ਵੋਟਾਂ ਪਵਾਉਣ ਦਾ ਕੰਮ 14,884 ਕਰਮਚਾਰੀ ਕਰ ਰਹੇ ਹਨ। ਜਿਸ ਵਿੱਚ 2886 ਪ੍ਰੋਜਾਇਡਿੰਗ ਅਫ਼ਸਰ, 2886 ਵਧੀਕ ਪ੍ਰੋਜਾਇਡਿੰਗ ਅਫ਼ਸਰ, 5780 ਪੋÇਲੰਗ ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ 2218 ਬੀ.ਐਲ.ਓ., 189 ਸੈਕਟਰ ਅਫ਼ਸਰ ਅਤੇ 925 ਮਾਈਕਰੋ ਅਬਜ਼ਰਵਰ ਵੀ ਇਸ ਕੰਮ ਲਈ ਤਾਇਨਾਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕਰਮਚਾਰੀਆਂ ਨੂੰ ਬਕਾਇਦਾ ਹਰੇਕ ਕੰਮ ਦੀ ਸਿਖਲਾਈ ਦਿੱਤੀ ਗਈ ਹੈਤਾਂ ਜੋ ਕਿਧਰੇ ਵੀ ਕੋਈ ਮੁਸ਼ਕਿਲ ਨਾ ਆਵੇ।

ਸ: ਖਹਿਰਾ ਨੇ ਦੱਸਿਆ ਕਿ ਹਰੇਕ ਬੂਥ ਲਈ ਇੰਜੀਨੀਅਰਾਂ ਦੁਆਰਾ ਪਾਸ ਕੀਤੀ ਗਈ ਵੋਟਿੰਗ ਮਸ਼ਨੀ ਭੇਜੀ ਗਈ ਹੈ। ਇਸ ਤੋਂ ਇਲਾਵਾ ਵਾਧੂ ਯੂਨਿਟ ਵੀ ਰਾਖਵੇਂ ਰੱਖੇ ਗਏ ਹਨਤਾਂ ਜੋ ਜੇਕਰ ਕਿਸੇ ਮਸ਼ੀਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਨੂੰ ਕੁਝ ਹੀ ਮਿੰਟਾਂ ਵਿੱਚ ਤਬਦੀਲ ਕੀਤਾ ਜਾ ਸਕੇ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹਰੇਕ ਮਸ਼ੀਨ ਨਾਲ ਵੀ ਵੀ ਪੈਟ ਲਗਾਇਆ ਗਿਆ ਹੈਜੋ ਕਿ ਦੱਸੇਗਾ ਕਿ ਤੁਸੀਂ ਜਿਸ ਉਮੀਦਵਾਰ ਨੂੰ ਵੋਟ ਪਾਈ ਹੈਤੁਹਾਡੀ ਵੋਟ ਉਸ ਨੂੰ ਹੀ ਗਈ ਹੈ। ਉਨਾਂ ਦੱਸਿਆ ਕਿ ਹਰੇਕ ਬੂਥ ਤੋਂ ਸਿਧਾ ਪ੍ਰਸਾਸਰਨ ਕੈਮਰਿਆਂ ਨਾਲ ਹੀ ਕੀਤਾ ਜਾਵੇਗਾਜੋ ਕਿ ਚੋਣ ਕਮਿਸ਼ਨ ਤੋਂ ਇਲਾਵਾ ਚੋਣ ਅਬਜ਼ਰਵਰ ਅਤੇ ਜਿਲ੍ਹੇ ਪੱਧਰ ਤੇ ਬੈਠੇ ਅਧਿਕਾਰੀ ਵੇਖ ਸਕਣਗੇ।

ਕੈਪਸ਼ਨ : ਜਿਲ੍ਹਾ ਚੋਣ ਅਧਿਕਾਰੀ ਖਾਲਸਾ ਕਾਲਜ ਵਿੱਚ ਬਣੇ ਕੇਂਦਰ ਪਹੁੰਚ ਕੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ। ਨਾਲ ਹਨ ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ

Spread the love