14 ਸਤੰਬਰ ਨੂੰ ਸਰਕਾਰੀ ਸਕੂਲ ਤਲਵੰਡੀ ਗਏ ਦਾਦੂ ਅਜਨਾਲਾ ਅਤੇ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਲੱਗੇਗਾ ਕੈਂਪ

Sorry, this news is not available in your requested language. Please see here.

14 ਸਤੰਬਰ ਨੂੰ ਸਰਕਾਰੀ ਸਕੂਲ ਤਲਵੰਡੀ ਗਏ ਦਾਦੂ ਅਜਨਾਲਾ ਅਤੇ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ 9 ਸਤੰਬਰ 2022–

ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਇਸੇ ਹੀ ਲੜੀ ਤਹਿਤ 14 ਸਤੰਬਰ ਨੂੰ ਸਰਕਾਰੀ ਸਕੂਲ ਤਲਵੰਡੀ ਗਏ ਦਾਦੂ ਅਜਨਾਲਾ (ਬਲਾਕ ਅਜਨਾਲਾ) ਅਤੇ ਗੁਰਦੁਆਰਾ ਕੋਠਾ ਸਾਹਿਬ ਵੱਲਾ (ਬਲਾਕ ਅਰਬਨ-2) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਹਰ ਬਲਾਕ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋੜਵੇਦਾ ਦੀ ਭਲਾਈ ਲਈ ਕੈਂਪ ਲਗਾਏ ਜਾਣਗੇ ਤੇ ਇਸਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਕਿਹਾ ਕਿ ਬਲਾਕ ਦੇ ਯੋਗ ਵਾਸੀ ਆਂਗਣਵਾੜੀ ਵਰਕਰਾ ਨਾਲ ਤਾਲਮੇਲ ਕਰਦੇ ਹੋਏ ਕੈਂਪ ਵਿੱਚ ਲੋੜੀਂਦੇ ਦਸਤਾਵੇਜ ਲੈਕੇ ਕੈਂਪ ਵਿੱਚ ਪਹੁੰਚਣ ਤਾਂ ਜੋ ਉਹਨਾਂ ਦੀ ਪੈਨਸ਼ਨ ਲਗਾਈ ਜਾ ਸਕੇ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ।