24 ਘੰਟਿਆਂ `ਚ 409 ਜਣੇ ਹੋਏ ਠੀਕ, 265 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਵਰਜਿਤ ਖੇਤਰਾਂ ਦੇ ਲੋਕਾਂ ਦੀ ਟੈਸਟਿੰਗ ਲਈ ਲਗਾਇਆ ਵਿਸ਼ੇਸ਼ ਕੈਂਪ
ਫਾਜ਼ਿਲਕਾ, 24 ਮਈ,2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 13449 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਸੁਖਦ ਖਬਰ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 17202 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 265 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 409 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3368 ਹੈ ਅਤੇ ਮੌਤਾਂ ਦੀ ਗਿਣਤੀ 385 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 94548 ਜਣਿਆਂ ਨੂੰ ਵੈਕਸੀਨੇਸ਼ਨ ਵੀ ਲਗਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੰਟੇਨਮੈਂਟ ਖੇਤਰਾਂ ਦੇ ਲੋਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋਨੇ ਦੀ ਚੇਨ ਸਮੇਂ ਸਿਰ ਟੈਸਟਿੰਗ ਅਤੇ ਵੈਕਸੀਨੇਸ਼ਨ ਨਾਲ ਹੀ ਤੋੜੀ ਜਾ ਸਕਦੀ ਹੈ।ਇਸੇ ਤਹਿਤ ਐਲਾਨੇ ਗਏ ਰਾਧਾ ਸਵਾਮੀ ਕਲੋਨੀ ਕੰਟੇਨਮੈਂਟ ਜ਼ੋਨ ਦੇ ਲੋਕਾਂ ਦੀ ਸੈਂਪਲਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਤਹਿਤ ਲੋਕਾਂ ਵੱਲੋਂ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ ਕੈਂਪ ਵਿਖੇ ਸ਼ਿਰਕਤ ਕਰਕੇ ਸੈਂਪਲਿੰਗ ਕਰਵਾਈ ਗਈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨੇਸ਼ਨ ਵੀ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਸਿਵਲ ਹਸਪਤਾਲ ਫਾਜ਼ਿਲਕਾ ਦੇ ਸਾਹਮਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ `ਚ 45 ਸਾਲ ਤੋਂ ਵਧੇ ਉਮਰ ਦੇ ਲੋਕਾਂ, ਉਸਾਰੀ ਕਿਰਤੀ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।ਉਨ੍ਹਾਂ ਵਰਜਿਤ ਖੇਤਰ ਦੇ ਲੋਕਾਂ ਅਤੇ ਹੋਰਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਰੋਕਣ ਵਿਚ ਆਪਣਾ ਯੋਗਦਾਨ ਪਾਉਣ।

Spread the love