24 ਘੰਟਿਆਂ ਵਿਚ 706 ਨੇ ਜਿੱਤੀ ਕੋਵਿਡ ਖਿਲਾਫ ਜੰਗ-ਹਰੀਸ਼ ਨਾਇਰ

HARISH NAIR
ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਫਾਜ਼ਿਲਕਾ, 21 ਮਈ,2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੱਛਲੇ 24 ਘੰਟਿਆਂ ਵਿਚ ਫਾਜ਼ਿਲਕਾ ਜ਼ਿਲੇ ਵਿਚ 706 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 342 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 16328 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 12166 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 3805 ਐਕਟਿਵ ਕੇਸ ਜ਼ਿਲੇ ਵਿਚ ਹਨ ਜਦ ਕਿ 357 ਦੁੱਖਦਾਈ ਮੌਤਾਂ ਹੋਈਆਂ ਹਨ।

Spread the love