26 ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ, ਸਾਰੀਆ ਤਿਆਰੀਆਂ

Sorry, this news is not available in your requested language. Please see here.

ਮੁਕੰਮਲ- ਡਾ. ਤ੍ਰਿਲੋਚਨ ਸਿੰਘ ਸਿੱਧੂ
ਫ਼ਾਜ਼ਿਲਕਾ 24 ਜੁਲਾਈ 2021
ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ। ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ‘ਚ ਰਹਿੰਦਿਆਂ ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਫਾਜਿਲਕਾ ਜਿਲ੍ਹੇ ਦੇ 77 ਸੈਕੰਡਰੀ ਤੇ 70 ਹਾਈ ਸਕੂਲਾਂ ‘ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.)ਡਾ ਤ੍ਰਿਲੋਚਨ ਸਿੰਘ ਸਿੱਧੂ ਨੇ ਦਿੱਤੀ।
ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਸਕੂਲਾਂ ਦੀ ਵਿਸ਼ੇਸ਼ ਸਫਾਈ ਕੀਤੀ ਗਈ ਹੈ।
ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ‘ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨਟਾਈਜ਼ ਹੋਣ ਅਤੇ ਲੋੜੀਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਗਿਆ।ਇਸ ਤੋਂ ਇਲਾਵਾ ਸਕੂਲ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਸਰਕਾਰੀ ਹਾਈ ਸਕੂਲ ਆਸਫਵਾਲਾ ਦੀ ਮੁੱਖ ਅਧਿਆਪਕਾਂ ਮੈਡਮ ਗੀਤਾ ਰਾਣੀ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਸ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ‘ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।ਵਿਦਿਆਰਥੀ ਦੇ ਪਿਤਾ ਗੁਰਮੀਤ ਸਿੰਘ ਨੇ ਕਿਹਾ ਕਿ ਭਾਵੇਂ ਸਿੱਖਿਆ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਟੀਵੀ ਤੇ ਆਨਲਾਈਨ ਪੜ੍ਹਾਈ ਕਰਵਾਉਣ ਲਈ ਬਹੁਤ ਉੱਦਮ ਕੀਤੇ ਪਰ ਬੱਚਿਆਂ ਨੂੰ ਸਕੂਲ ‘ਚ ਜਾ ਕੇ ਪੜ੍ਹਨ ਦਾ ਵਧੇਰੇ ਚਾਅ ਹੁੰਦਾ ਹੈ। ਜੋ ਕੱਲ੍ਹ ਨੂੰ ਪੂਰਾ ਹੋ ਜਾਵੇਗਾ। ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਦੇ ਵਿਦਿਆਰਥੀ ਅਨਮੋਲ ਦਾ ਕਹਿਣਾ ਹੈ ਕਿ ਉਹ ਲੰਬੇ ਅਰਸੇ ਤੋਂ ਸਕੂਲ ਲੱਗਣ ਦੀ ਉਡੀਕ ‘ਚ ਸਨ ਕਿਉਂਕਿ ਵਿਦਿਆਰਥੀ ਜੋ ਕੁਝ ਸਕੂਲ ‘ਚ ਜਾ ਕੇ ਸਿੱਖਦੇ ਹਨ, ਉਨ੍ਹਾਂ ਕੁਝ ਉਹ ਆਨਲਾਈਨ ਪੜ੍ਹਾਈ ਦੌਰਾਨ ਨਹੀਂ ਸਿੱਖ ਸਕਦੇ।

Spread the love