ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਸ੍ਰੀ ਰਮਨ ਬਹਿਲ

ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਸ੍ਰੀ ਰਮਨ ਬਹਿਲ
ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਸ੍ਰੀ ਰਮਨ ਬਹਿਲ

Sorry, this news is not available in your requested language. Please see here.

ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਰਮਨ ਬਹਿਲ ਵਲੋਂ ਮੁਫਤ ਆਯੂਰਵੈਦਿਕ ਮੈਡੀਕਲ ਕੈਂਪ ਦਾ  ਉਦਘਾਟਨ

ਗੁਰਦਾਸਪੁਰ, 1 ਅਪ੍ਰੈਲ 2022

ਰਮਨ ਬਹਿਲ, ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਵਲੋਂ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਹਰਦੋਛੰਨੀ ਵਿਖੇ ਲੱਗੇ ਮੁਫ਼ਤ ਆਯੂਰਵੈਦਿਕ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਸੁਖਵਿੰਦਰ ਕੋਰ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਗੁਰਦਾਸਪੁਰ, ਡਾ ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਅਸ਼ੋਕ ਕੁਮਾਰ, ਡਾ. ਬਿਕਰਮਜੀਤ ਸਿੰਘ, ਰਾਕੇਸ ਕੁਮਾਰ ਤੇ ਬਲਵਿੰਦਰ ਸਿੰਘ ਮੋਜੂਦ ਸਨ।

ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ-ਡਿਪਟੀ ਕਮਿਸ਼ਨਰ

ਇਸ ਮੌਕੇ ਸ੍ਰੀ ਰਮਨ ਬਹਿਲ ਆਯੂਰਵੈਦਿਕ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪ ਦੀ ਸਰਾਹਨਾ ਕੀਤੀ ਤੇ ਲੋਕਾਂ ਨੂੰ  ਆਯੂਰਵੈਦਿਕ ਪ੍ਰਣਾਲੀ ਨਾਲ ਜੁੜ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨਾਂ ਅੱਗੇ ਕਿਹਾ ਕਿ ਆਯੂਰਵੈਦਿਕ ਪ੍ਰਣਾਲੀ ਹਜਾਰਾਂ ਸਾਲ ਪੁਰਾਣੀ ਵਿਧੀ ਹੈ, ਜਿਸ ਵਿਚ ਹੋਰ ਜ਼ਿਆਦਾ ਰਿਸਰਚ ਕਰਨ ਦੀ ਲੋੜ ਹੈ।

ਸ੍ਰੀ ਬਹਿਲ ਨੇ ਅੱਗੇ ਕਿਹਾ ਕਿ ਸ. ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਲੋਕਹਿੱਤ ਲਈ ਵੱਡੇ ਕਦਮ ਉਠਾਏ ਜਾ ਰਹੇ ਤਾਂ ਜੋ ਇਨਾਂ ਬੁਨਿਆਦੀ ਸਹੂਲਤਾਂ ਦਾ ਲਾਭ ਆਮ ਲੋਕਾਂ ਤਕ ਪੁਹੰਚ ਸਕੇ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਵਲੋਂ ਪਿੰਡ ਤੇ ਸ਼ਹਿਰ ਪੱਧਰ ਤੱਕ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆ  ਆਯੂਰਵੈਦਿਕ ਸਮੇਤ ਸਿਹਤ ਵਿਭਾਗ ਵਲੋਂ ਮੁਫਤ ਮੈਡੀਕਲ ਕੈਂਪ ਲਗਾਏ ਜਾਣਗੇ, ਤਾਂ ਜੋ ਲੋਕ ਹਸਪਤਾਲ ਤਕ ਪਹੁੰਚ ਨਹੀ ਕਰ ਸਕਦੇ, ਉਨਾਂ ਦਾ ਇਲਾਜ ਕੀਤਾ ਜਾ ਸਕੇ। ਉਨਾਂ ਦੁਹਰਾਇਆ ਕਿ ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਰਾਜ ਸਕਾਰ ਵਲੋਂ ਲੋਕਹਿੱਤ ਲਈ ਵੱਡੇ ਕਦਮ ਉਠਾਏ ਜਾ ਰਹੇ ਹਨ। ਇਸ ਮੌਕੇ ਉਨਾਂ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਹਰਦੋਛੰਨੀ ਵਿਚ ਹੋਣ ਵਾਲੇ ਹੋਰ ਵਿਕਾਸ ਕਾਰਜਾਂ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਡਾ. ਸੁਖਵਿੰਦਰ ਕੋਰ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਨੇ ਦੱਸਿਆ ਕਿ ਡਾਇਰੈਕਟਰ ਆਯੂਰਵੈਦਿਕ ਡਾ. ਪੂਨਮ ਵਸ਼ਿਸਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਕਰੀਬ 225 ਮਰੀਜਾਂ ਦਾ ਚੈੱਕਅੱਪ ਕੀਤਾ ਗਿਆ।

Spread the love