ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਲੋਕਾਂ ਦਾ ਵੱਡੀ ਗਿਣਤੀ ‘ਚ ਅੱਗੇ ਆਉਣਾ ਸ਼ੁੱਭ ਸੰਕੇਤ: ਲਾਲ ਚੰਦ ਕਟਾਰੂਚੱਕ 

Lal Chand Kataruchak
ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਲੋਕਾਂ ਦਾ ਵੱਡੀ ਗਿਣਤੀ ‘ਚ ਅੱਗੇ ਆਉਣਾ ਸ਼ੁੱਭ ਸੰਕੇਤ: ਲਾਲ ਚੰਦ ਕਟਾਰੂਚੱਕ 

Sorry, this news is not available in your requested language. Please see here.

ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਦਿੱਤੇ ਨਿਰਦੇਸ਼
ਜੰਗਲਾਤ ਮੰਤਰੀ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ/ਮੋਹਾਲੀ, ਅਗਸਤ 18 2022
ਪੰਜਾਬ ਵਿੱਚ ਜੰਗਲਾਤ ਹੇਠਲੇ ਰਕਬੇ ਵਿੱਚ ਵਾਧਾ ਕਰਨ ਅਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਿੱਟੇ ਵਜੋਂ ਲੋਕ ਵੱਡੀ ਗਿਣਤੀ ਵਿੱਚ ਇਸ ਨੇਕ ਕੰਮ ਵਿੱਚ ਯੋਗਦਾਨ ਪਾਉਣ ਲਈ ਅੱਗੇ ਆ ਰਹੇ ਹਨ। ਇਹ ਵਿਚਾਰ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟ ਕੀਤੇ।

ਹੋਰ ਪੜ੍ਹੋ – ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ 2 ਰੋਜ਼ਾ ਫੋਟੋ ਪ੍ਰਦਰਸ਼ਨੀ 19 ਅਗਸਤ ਤੋਂ

ਇਸ ਮੌਕੇ ਉਨ੍ਹਾਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵਿਖੇ ਸਥਿਤ ਵੈਟਲੈਂਡ, ਜਿਥੇ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਪਰਵਾਸੀ ਪੰਛੀ ਆਉਂਦੇ ਹਨ, ਨੂੰ ਵਿਕਸਿਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਿਖੇ ਲੱਕੜ ਮੰਡੀ ਨੂੰ ਵੀ ਵਿਕਸਿਤ ਕੀਤੇ ਜਾਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਪਰਕ ਹੋਵੇ ਅਤੇ ਨਿੱਜੀ ਲੋਕਾਂ ਹੱਥੋਂ ਕਿਸਾਨਾਂ ਦੀ ਲੁੱਟ ਨਾ ਹੋਵੇ।
ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 51 ਲੱਖ ਤੋਂ ਵੱਧ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 35 ਲੱਖ ਬੂਟਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਨਕੈਂਪਾ ਸਕੀਮ ਤਹਿਤ 47 ਲੱਖ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 39.5 ਲੱਖ ਬੂਟੇ ਵੰਡੇ ਜਾ ਚੁੱਕੇ ਹਨ। ਗੁਰੂ ਨਾਨਕ ਬਗੀਚੀ ਯੋਜਨਾ ਸਬੰਧੀ ਸ੍ਰੀ ਕਟਾਰੂਚੱਕ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਇਸ ਯੋਜਨਾ ਤਹਿਤ ਜਾਪਾਨ ਦੀ ਮੀਆਂਵਾਕੀ ਕਿਸਮ ਦੇ ਬੂਟਿਆਂ ਰਾਹੀਂ ਸੂਬੇ ਦੇ 94 ਸਥਾਨਾਂ ਉੱਤੇ ਛੋਟੇ ਜੰਗਲ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 36 ਥਾਵਾਂ ਉੱਤੇ ਇਹ ਕੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਚੁੱਕਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਭਰ ਵਿੱਚ 16905 ਤ੍ਰਿਵੈਣੀਆਂ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 6463 ਤ੍ਰਿਵੈਣੀਆਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।
ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿਚਲੇ ਚਿੜੀਆਘਰਾਂ ਅਤੇ ਉਨ੍ਹਾਂ ਵਿੱਚ ਰੱਖੇ ਗਏ ਜਾਨਵਰਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿਉਂਕਿ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਜੰਗਲਾਤ ਵਿਭਾਗ) ਰਾਜੀ ਪੀ. ਸ੍ਰੀਵਾਸਤਵਾ ਨੇ ਵਿਭਾਗੀ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਤ ਯੋਜਨਾਵਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਜੰਗਲਾਤ ਵਿਭਾਗ) ਚੰਦਰ ਗੈਂਦ, ਸਕੱਤਰ (ਜੰਗਲਾਤ ਅਤੇ ਜੰਗਲੀ ਜੀਵ) ਇੰਦੂ ਮਲਹੋਤਰਾ, ਪ੍ਰਮੁੱਖ ਮੁੱਖ ਵਣਪਾਲ ਰਮਾਕਾਂਤ ਮਿਸ਼ਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Spread the love