ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ

ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ
ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ

Sorry, this news is not available in your requested language. Please see here.

ਸਟਰਾਂਗ ਰੂਮਾਂ ਅਤੇ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ
ਅੰਮ੍ਰਿਤਸਰ 2 ਮਾਰਚ 2022
ਸ੍ਰੀ ਡੀ.ਪੀ.ਐਸ. ਖਰਬੰਦਾ ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਬਾਬਾ ਬਕਾਲਾ, ਅਜਨਾਲਾ ਸਮੇਤ ਸ਼ਹਿਰ ਵਿੱਚ ਬਣਾਏ ਗਏ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਿਆ ਅਤੇ ਗਿਣਤੀ ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਉਨਾਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਢਾਂਚਾ ਸਥਾਪਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀ ਦਿੱਤਾ ਗਿਆ ਹੈ।

और पढ़ें :-ਯੂਕਰੇਨ ’ਚ ਫਸੇ ਜ਼ਿਲੇ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਯਤਨ ਜਾਰੀ: ਕੁਮਾਰ ਸੌਰਭ ਰਾਜ

ਵਧੀਕ ਚੋਣ ਅਫਸਰ ਪੰਜਾਬ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਵੇਖਣ ਲਈ ਉਮੀਦਵਾਰਾਂ ਦੇ ਪ੍ਰਤੀਨਿਧੀਆਂ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਲਗਾਤਾਰ ਬੈਠ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਵੇਖ ਰਹੇ ਹਨ। ਉਨਾਂ ਇਸ ਮੌਕੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁੱਟਜ਼ ਵੇਖ ਰਹੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ੍ਰੀ ਖਰਬੰਦਾ ਨੇ ਉਕਤ ਪ੍ਰਤੀਨਿਧੀਆਂ ਲਈ ਮੰਜੇ, ਬਿਸਤਰੇ ਅਤੇ ਹੋਰ ਸੁਵਿਧਾਵਾਂ ਦੇਣ ਦੀ ਹਦਾਇਤ ਵੀ ਕੀਤੀ।
ਜ਼ਿਲਾ ਚੋਣ ਅਫਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦੇ ਬਾਹਰਵਾਰ ਵਿਚ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹਾਇਤਾ ਲਈ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ ਤੇ ਮੋਬਾਇਲ ਨੰਬਰ ਦਾ ਬੋਰਡ ਲਗਾਇਆ ਹੋਇਆ ਤਾਂ ਜੋ ਜਰੂਰਤ ਪੈਣ ’ਤੇ ਤੁਰੰਤ ਸਬੰਧਤ ਕਰਮਚਾਰੀ ਨਾਲ ਸੰਪਰਕ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ (ਵਿਕਾਸ) ਸ੍ਰੀ ਸੰਜੀਵ ਸ਼ਰਮਾ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ. ਮਜੀਠਾ ਅਮਨਦੀਪ ਕੌਰ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਸੈਕਟਰੀ ਆਰ.ਟੀ.ਏ. ਸ: ਅਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਦੀਪ ਸਿੰਘ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਸਟਰਾਂਗ ਰੂਮ ਦਾ ਦੌਰਾ ਕਰਦੇ ਸ੍ਰੀ ਡੀ.ਪੀ.ਐਸ. ਖਰਬੰਦਾ ਵਧੀਕ ਮੁੱਖ ਚੋਣ ਅਫਸਰ ਪੰਜਾਬ। ਨਾਲ ਹਨ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਜਿਲ੍ਹਾ ਮਾਲ ਅਫ਼ਸਰ ਸ: ਅਰਵਿੰਦਰਪਾਲ ਸਿੰਘ ਅਤੇ ਹੋਰ
Spread the love